ਸਪੀਕਰ ਸੰਧਵਾਂ ਨੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਵੰਡੇ
ਪਿੰਡ ਸਿੱਖਾਂਵਾਲਾ ਵਿਖੇ ਸੀਵਰੇਜ ਪਾਈਪ ਲਾਈਨ ਦਾ ਕੀਤਾ ਉਦਘਾਟਨ
ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਮੇਰਾ ਘਰ ਮੇਰੇ ਨਾਮ ਤਹਿਤ ਹਲਕਾ ਕੋਟਕਪੂਰਾ ਦੇ ਪਿੰਡ ਸਿੱਖਾਂ ਵਾਲਾ ਅਤੇ ਪਿੰਡ ਚਮੇਲੀ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ ਗਏ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਅਜਿਹੇ ਪਰਿਵਾਰਾਂ ਲਈ ਇਹ ਇਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ ਉਪਲਬਧ ਨਹੀਂ ਸਨ।
ਘ
ਘਰਾਂ ਦੇ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਸੌਂਪਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ। ਅਜੀਤ ਤਸਵੀਰ
18-10-2026
ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਮੇਰਾ ਘਰ ਮੇਰੇ ਨਾਮ ਤਹਿਤ ਹਲਕਾ ਕੋਟਕਪੂਰਾ ਦੇ ਪਿੰਡ ਸਿੱਖਾਂ ਵਾਲਾ ਅਤੇ ਪਿੰਡ ਚਮੇਲੀ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ ਗਏ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਅਜਿਹੇ ਪਰਿਵਾਰਾਂ ਲਈ ਇਹ ਇਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ ਉਪਲਬਧ ਨਹੀਂ ਸਨ। ਸਪੀਕਰ ਸੰਧਵਾਂ ਨੇ ਕਿਹਾ ਕਿ ਘਰ ਹਰ ਪਰਿਵਾਰ ਲਈ ਬਹੁਤ ਮਹੱਤਵ ਰੱਖਦਾ ਹੈ ਅਤੇ ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਹੋਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਰਿਕਾਰਡ ਨੂੰ ਸੰਭਾਲਣ ਅਤੇ ਲੋੜ ਪੈਣ ’ਤੇ ਮਾਲਕੀ ਸਬੰਧੀ ਸਬੂਤ ਪੇਸ਼ ਕਰਨ ਵਿਚ ਸਹੂਲਤ ਮਿਲਦੀ ਹੈ। ਇਸ ਨਾਲ ਲੋਕਾਂ ਨੂੰ ਜਾਇਦਾਦ ਨਾਲ ਸਬੰਧਿਤ ਵੱਖ-ਵੱਖ ਕੰਮਾਂ ਵਿਚ ਸਹੂਲਤ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਇਸ ਉਪਰੰਤ ਪਿੰਡ ਸਿੱਖਾਂਵਾਲਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਈਪ ਲਾਈਨ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੰਦੇ ਪਾਣੀ ਦੀ ਨਿਕਾਸੀ ਲਈ ਬਹੁਤ ਦਿੱਕਤਾਂ ਪੇਸ਼ ਆ ਰਹੀ ਸੀ, ਸੋ ਹੁਣ ਪਿੰਡ ਵਾਸੀਆਂ ਨੂੰ ਇਸ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਰਕਾਰ ਵਲੋਂ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਵਲੋਂ ਸਪੀਕਰ ਸ: ਸੰਧਵਾਂ ਦਾ ਕੀਤੇ ਗਏ ਵਿਕਾਸ ਕਾਰਜ ਲਈ ਧੰਨਵਾਦ ਪ੍ਰਗਟ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਅਤੇ ਪਿੰਡ ਵਾਸੀ ਹਾਜ਼ਰ ਸਨ।