17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਭਾਈ ਸਾਈਂ ਦਾਸ ਵਿਖੇ ਐਨ.ਐਸ.ਐਸ. ਵਲੰਟੀਅਰਾਂ ਨੇ ਇਕ ਰੋਜ਼ਾ ਕੈਂਪ ਲਗਾਇਆ

ਕੋਟਕਪੂਰਾ, 17 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਸੇਵਾ, ਸਫ਼ਾਈ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦਿੰਦਿਆਂ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਦੀ ਐਨ. ਐਸ.

Ad Position 21
No active advertisement
ਅਜੀਤ ਡੈਸਕ 18-10-2026
ਕੋਟਕਪੂਰਾ, 17 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਸੇਵਾ, ਸਫ਼ਾਈ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦਿੰਦਿਆਂ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਂ ਦੀ ਐਨ.ਐਸ.ਐਸ. ਯੂਨਿਟ ਦੇ 50 ਵਲੰਟੀਅਰਾਂ ਨੇ ਗੁਰਦੁਆਰਾ ਭਾਈ ਸਾਈਂ ਦਾਸ ਜੀ ਵਿਖੇ ਇਕ ਰੋਜ਼ਾ ਸਫ਼ਾਈ ਕੈਂਪ ਲਗਾਇਆ। ਵਲੰਟੀਅਰਾਂ ਨੇ ਗੁਰਦੁਆਰਾ ਸਾਹਿਬ ਨੂੰ ਵਿਚੋਂ ਅਤੇ ਇਸਦੇ ਆਲੇ-ਦੁਆਲੇ ਤੋਂ ਸਫ਼ਾਈ ਕਰਕੇ ਨਿਸ਼ਕਾਮ ਸੇਵਾ ਦੀ ਮਿਸਾਲ ਪੇਸ਼ ਕੀਤੀ ਅਤੇ ਸੰਗਤ ਨੂੰ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸੇਵਾ ਦੀ ਭਾਵਨਾ, ਨਿਮਰਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਵਲੰਟੀਅਰਾਂ ਨੇ ਸੇਵਾ ਨੂੰ ਮਨੁੱਖਤਾ ਦੀ ਭਲਾਈ ਦਾ ਮਹੱਤਵਪੂਰਨ ਸਾਧਨ ਦੱਸਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਨਿਸ਼ਕਾਮ ਸੇਵਾ ਕਾਰਜਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਸੰਦੇਸ਼ ਦਿੱਤਾ ਕਿ ਸੇਵਾ ਸਿਰਫ਼ ਕਿਸੇ ਇਕ ਦਿਨ ਜਾਂ ਸਥਾਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਹ ਕੈਂਪ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸ਼ਮਿੰਦਰ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ। ਡੀ.ਪੀ.ਈ. ਜਸਕਰਨ ਸਿੰਘ ਨੇ ਵੀ ਇਸ ਸੇਵਾ ਕਾਰਜ ਵਿਚ ਸਹਿਯੋਗ ਦਿੱਤਾ। ਸਕੂਲ ਦੀ ਡਾਇਰੈਕਟਰ-ਪ੍ਰਿੰਸੀਪਲ ਸੁਰਿੰਦਰ ਕੌਰ, ਪ੍ਰਿੰਸੀਪਲ ਸੋਮਾ ਦੇਵੀ ਅਤੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਵਲੰਟੀਅਰਾਂ ਵਲੋਂ ਕੀਤੇ ਸੇਵਾ ਕਾਰਜ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਸਮਾਜ ਸੇਵਾ ਅਤੇ ਸਫ਼ਾਈ ਮੁਹਿੰਮਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਸੇਵਾ ਦੀ ਭਾਵਨਾ ਵਿਕਸਿਤ ਕਰਨਾ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਸ਼ਿਵਰਾਜ ਸਿੰਘ ਗਿੱਲ ਗੁਰਦੁਆਰਾ ਸ੍ਰੀ ਅਕਾਲਸਰ ਸਾਹਿਬ (ਪ੍ਰਵਾਨੇ ਵਾਲਾ) ਕਮੇਟੀ ਦੇ ਪ੍ਰਧਾਨ ਬਣੇ
Ad Position 24