ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
ਫ਼ਰੀਦਕੋਟ, 17 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਹਿਮੂਆਣਾ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 17 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਹਿਮੂਆਣਾ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਮਹਿਮੂਆਣਾ ਪਹੁੰਚੇ ਤਾਂ ਪੁੱਲ ਸੇਮਨਾਲੇ ’ਤੇ ਬੈਠੈ ਦਵਿੰਦਰ ਸਿੰਘ ਕਾਲਾ ਪੁੱਤਰ ਅਜੇਪਾਲ ਸਿੰਘ ਵਾਸੀ ਮਹਿਮੂਆਣਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 20 ਨਸ਼ੇ ਦੀਆਂ ਪਾਬੰਦੀਸ਼ੁਦਾ ਖੁਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।