17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੁਲਿਸ ਨੇ ਜ਼ਿਲ੍ਹੇ ਅੰਦਰ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆਂ ਦੀ ਕੀਤੀ ਚੈਕਿੰਗ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਐਸ. ਐਸ.

Ad Position 21
No active advertisement
ਫ਼ਰੀਦਕੋਟ ਵਿਖੇ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ’ਚ ਪੁਲਿਸ ਟੀਮ ਸਰਚ ਆਪ੍ਰੇਸ਼ਨ ਦੌਰਾਨ ਜਾਂਚ ਕਰਦੀ ਹੋਈ। ਅਜੀਤ ਤਸਵੀਰ 18-10-2026
ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ’ਚ ਪੁਲਿਸ ਵਲੋਂ ਸੁਭਾ 6 ਵਜੇ ਤੋਂ ਜ਼ਿਲ੍ਹੇ ਸ਼ਹਿਰਾਂ/ ਪਿੰਡਾਂ ਅੰਦਰ ਵੱਡੇ ਪੱਧਰ ’ਤੇ ‘ਕਾਰਡਨ ਐਂਡ ਸਰਚ ਓਪਰੇਸ਼ਨ’ (ਕੈਸੋ) ਚਲਾਇਆ ਗਿਆ। ਇਹ ਸਰਚ ਆਪ੍ਰੇਸ਼ਨ ਸੀਨੀਅਰ ਅਧਿਕਾਰੀਆ ਦੀ ਨਿਗਰਾਨੀ ਹੇਠ ਚਲਾਇਆ ਗਿਆ। ਜਿਸ ਦੌਰਾਨ ਮੁੱਖ ਅਫ਼ਸਰ ਥਾਣਾ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਪੁਲਿਸ ਦੀਆਂ ਵੱਖ ਵੱਖ ਟੀਮਾਂ ਦਾ ਗਠਨ ਕਰਕੇ ਜ਼ਿਲ੍ਹੇ ਭਰ ਅੰਦਰ ਇਹ ਅਪ੍ਰੇਸ਼ਨ ਚਲਾਇਆ ਗਿਆ ਅਤੇ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆਂ ’ਤੇ ਚੈਕਿੰਗ ਕੀਤੀ ਗਈ। ਸਰਚ ਆਪ੍ਰੇਸ਼ਨ ਦੌਰਾਨ ਏਰੀਏ ਨੂੰ ਨਾਕਾਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ। ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਨੇ ਦੱਸਿਆ ਕਿ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਆਪੇ੍ਰਸ਼ਨ ਦੀ ਸੁਪਰਵੀਜਨ ਐਸ.ਪੀ, ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਵਲੋਂ ਕੀਤੀ ਗਈ। ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਦੀ ਸੂਚਨਾ ਦੇਣ ਲਈ ਸ਼ੁਰੂ ਕੀਤੀ ਗਈ ਸੇਫ ਪੰਜਾਬ ਹੈਲਪਲਾਈਨ ਪਰ ਫਰੀਦਕੋਟ ਜ਼ਿਲ੍ਹੇ ਅੰਦਰ ਪਬਲਿਕ ਵਲੋਂ ਆਪਣਾ ਸਹਿਯੋਗ ਦਿੰਦੇ ਹੋਏ ਕੁੱਲ 1766 ਦਰਖਾਸਤਾਂ ਮੌਸੂਲ ਹੋਈਆਂ ਹਨ, ਜਿੰਨ੍ਹਾਂ ਨੂੰ 100 ਪ੍ਰਤੀਸ਼ਤ ਵੈਰੀਫਾਈ ਕਰਨ ਉਪਰੰਤ 777 ਮੁਕੱਦਮੇ ਦਰਜ ਰਜਿਸਟਰ ਕਰਕੇ 1210 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕੱਤਕ ਮਹੀਨੇ ਦੀ ਸ਼ੁਰੂਆਤ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ੈਲਰ ਮਾਲਕਾਂ ਦੀ ਸਿੱਧੇ ਤੌਰ ’ਤੇ ਮੰਡੀਆਂ ’ਚ ਦਖਲ ਅੰਦਾਜ਼ੀ ’ਤੇ ਕਿਸਾਨਾਂ ਨੇ ਕੀਤੀ ਮਨਾਹੀ ਦੀ ਮੰਗ
Ad Position 24