ਝੋਨੇ ਦੀ ਨਿਰਵਿਘਨ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਡਿਪਟੀ ਕਮਿਸ਼ਨਰ
ਕਿਹਾ , ਜ਼ਿਲ੍ਹੇ ਦੀਆਂ ਮੰਡੀਆਂ ’ ਚ 66,905 ਮੀਟ੍ਰਿਕ ਟਨ ਝੋਨੇ ਦੀ ਆਮਦ , 57,113 ਮੀਟ੍ਰਿਕ ਟਨ ਦੀ ਹੋਈ ਖ਼ਰੀਦ
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਅਤੇ ਖ਼ਰੀਦ, ਲਿਫਟਿੰਗ ਤੇ ਅਦਾਇਗੀ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ।
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਅਤੇ ਖ਼ਰੀਦ, ਲਿਫਟਿੰਗ ਤੇ ਅਦਾਇਗੀ ਦੇ ਕੰਮਾਂ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਖ਼ਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 19 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 66,905 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 57,113 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਅੱਜ ਦੀ ਮੀਟਿੰਗ ’ਚ ਹੱਲ ਨਾ ਨਿਕਲਿਆ ਤਾਂ 23 ਨੂੰ ਕੂਚ ਕਰਨਗੇ ਵੋਕੇਸ਼ਨਲ ਅਧਿਆਪਕ ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਮੰਗਾਂ ਸਬੰਧੀ ਲਗਾਤਾਰ ਟਾਲਮਟੋਲ ਕੀਤੇ ਜਾਣ ਦੇ ਵਿਰੋਧ ਵਿਚ ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 21 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਹੋਣ ਵਾਲੀ ਮੀਟਿੰਗ ਵਿਚ ਮੰਗਾਂ ਦਾ ਪੁਖ਼ਤਾ ਹੱਲ ਨਾ ਨਿਕਲਿਆ ਤਾਂ 23 ਅਕਤੂਬਰ ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਫਰੰਟ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅਧਿਆਪਕਾਂ ਨੇ ਪੱਕਾ ਧਰਨਾ ਸ਼ੁਰੂ ਕੀਤਾ ਹੋਇਆ ਹੈ। ਧਰਨੇ ਦੌਰਾਨ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਪਰ ਉਨ੍ਹਾਂ ਅਨੁਸਾਰ ਅਜੇ ਤੱਕ ਮਸਲਿਆਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਇਸ ਕਾਰਨ ਵੋਕੇਸ਼ਨਲ ਅਧਿਆਪਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਸੁਖਰਾਜ ਸਿੰਘ ਤਰਨਤਾਰਨ, ਮਨਪ੍ਰੀਤ ਸਿੰਘ ਮੁਕਤਸਰ ਅਤੇ ਮਹਿਤਾਬ ਸਿੰਘ ਫ਼ਿਰੋਜ਼ਪੁਰ ਹਾਜ਼ਰ ਸਨ।