21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਗਤਕਾ ਮੁਕਾਬਲਿਆਂ ’ਚ ‘ਗੋਲਡ ਮੈਡਲ’ ਜੇਤੂ ਖਿਡਾਰੀ ਨੂੰ ਕੀਤਾ ਸਨਮਾਨਿਤ

ਦੋਦਾ, 20 ਅਕਤੂਬਰ (ਰਵੀਪਾਲ)-ਡੀ. ਆਰ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪ੍ਰਭਦੇਵ ਸਿੰਘ ਬਰਾੜ। ਅਜੀਤ ਤਸਵੀਰ 21-10-2026
ਦੋਦਾ, 20 ਅਕਤੂਬਰ (ਰਵੀਪਾਲ)-ਡੀ.ਆਰ.ਐਸ. ਕਾਨਵੈਂਟ ਸਕੂਲ ਕਾਉਣੀ ਦੇ ਵਿਦਿਆਰਥੀ ਏਕਨੂਰ ਸਿੰਘ ਪੁੱਤਰ ਜਸਕਰਨ ਸਿੰਘ ਵਾਸੀ ਦੋਦਾ ਨੂੰ ਗੱਤਕੇ ਮੁਕਾਬਲਿਆਂ ’ਚ ਗੋਲਡ ਮੈਡਲ ਜਿੱਤਣ ਤੇ ਚੇਅਰਮੈਨ ਨਿਹਾਲ ਸਿੰਘ ਬਰਾੜ ਅਤੇ ਪ੍ਰਿੰਸੀਪਲ ਮਨੀਸ਼ ਕੁਮਾਰ ਦੁਆਰਾ ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਿਦਿਆਰਥੀ ਨੇ ਗੁਰੂ ਨਾਨਕ ਡਿਫੈਂਸ ਅਤੇ ਸਪੋਰਟਸ ਅਕੈਡਮੀ ਰਤੀਆ (ਹਰਿਆਣਾ) ਵਲੋਂ ਕਰਵਾਈ ਗਈ 10ਵੀਂ ਸਬ-ਜੂਨੀਅਰ ਅਤੇ ਜੂਨੀਅਰ ਗੱਤਕਾ ਚੈਂਪੀਅਨਸ਼ਿਪ 2026 ’ਚ ਗੋਲਡ ਮੈਡਲ ਹਾਸਿਲ ਕੀਤਾ। ਸਕੂਲ ਦੇ ਚੇਅਰਮੈਨ ਨਿਹਾਲ ਸਿੰਘ ਬਰਾੜ ਨੇ ਬੱਚੇ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਗੱਤਕਾ ਸਾਡੀ ਪ੍ਰਾਚੀਨ ਅਤੇ ਰਵਾਇਤੀ ਮਾਰਸ਼ਲ ਆਰਟ ਖੇਡ ਹੈ ਜੋ ਸਾਨੂੰ ਸਾਡੇ ਇਤਿਹਾਸ ਅਤੇ ਵਿਰਾਸਤ ਨਾਲ ਜੋੜਦੀ ਹੈ। ਪ੍ਰਿੰਸੀਪਲ ਮਨੀਸ਼ ਕੁਮਾਰ ਨੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੀਆਂ ਖੇਡਾਂ ’ਚ ਵੱਧ ਤੋਂ ਵੱਧ ਭਾਗ ਲੈਣਾ ਚਾਹੀਦਾ ਹੈ ਅਤੇ ਆਪਣੇ ਵਿਰਸੇ ਨਾਲ ਜੁੜਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਇਹ ਬੱਚਾ ਭਾਈ ਦਾਨ ਸਿੰਘ ਗੱਤਕਾ ਅਕੈਡਮੀ ਦੋਦਾ ਵਿਖੇ ਕੋਚ ਗੁਰਲਾਲ ਸਿੰਘ ਦੀ ਅਗਵਾਈ ਵਿਚ ਟ੍ਰੇਨਿੰਗ ਕਰ ਰਿਹਾ ਹੈ। ਇਸ ਮੌਕੇ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਰਦਮਸ਼ੁਮਾਰੀ 2027 ਸੰਬੰਧੀ ਦੂਜੀ ਤਿੰਨ ਰੋਜ਼ਾ ਟਰੇਨਿੰਗ ਹੋਈ ਮੁਕੰਮਲ ਅਗਲੀ ਖ਼ਬਰ ਦੁਸਹਿਰੇ ਮੌਕੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
Ad Position 24