ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੁਨੀਆਂ ਭਰ ਵਿਚ ਪੰਜਾਬੀਅਤ ਅਤੇ ਇਨਸਾਨੀਅਤ ਦਾ ਮਾਣ ਬਣੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 100 ਲੋੜਵੰਦਾਂ ਨੂੰ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਇਹ ਸਹਾਇਤਾ ਟਰੱਸਟ ਦੇ ਮੁਖੀ ਡਾ.
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਦੁਨੀਆਂ ਭਰ ਵਿਚ ਪੰਜਾਬੀਅਤ ਅਤੇ ਇਨਸਾਨੀਅਤ ਦਾ ਮਾਣ ਬਣੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 100 ਲੋੜਵੰਦਾਂ ਨੂੰ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਇਹ ਸਹਾਇਤਾ ਟਰੱਸਟ ਦੇ ਮੁਖੀ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਪ੍ਰਦਾਨ ਕੀਤੀ ਗਈ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਸਾਦੇ ਸਮਾਗਮ ਦੌਰਾਨ ਡਾ. ਲਖਵੀਰ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਅਤੇ ਭਾਈ ਰਾਹੁਲ ਸਿੱਧੂ, ਸਾਬਕਾ ਮੈਂਬਰ ਪਬਲਿਕ ਸਰਵਿਸ ਕਮਿਸ਼ਨ ਦੀ ਹਾਜ਼ਰੀ ਵਿਚ ਮਹੰਤ ਕਸ਼ਮੀਰ ਸਿੰਘ, ਸੰਚਾਲਕ ਡੇਰਾ ਭਾਈ ਮਸਤਾਨ ਸਿੰਘ ਦੀ ਰਹਿਨੁਮਾਈ ਹੇਠ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ। ਡਾ. ਲਖਵੀਰ ਕੌਰ ਅਤੇ ਭਾਈ ਰਾਹੁਲ ਸਿੱਧੂ ਨੇ ਕਿਹਾ ਕਿ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਦੁਨੀਆਂ ਭਰ ਵਿਚ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ। ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਨੇ ਦੱਸਿਆ ਕਿ ਸਹਾਇਤਾ ਪ੍ਰਾਪਤ ਕਰਨ ਵਾਲੇ ਵਿਅਕਤੀ ਸਰੀਰਕ ਤੌਰ ’ਤੇ ਅੰਗਹੀਣ ਹੋਣ ਕਾਰਨ ਕੰਮ ਕਰਨ ਤੋਂ ਅਸਮਰੱਥ ਹਨ ਅਤੇ ਇਨ੍ਹਾਂ ਵਿਚੋਂ 80 ਫ਼ੀਸਦੀ ਤੋਂ ਵੱਧ ਅੰਗਹੀਣਤਾ ਵਾਲੇ ਵਿਅਕਤੀ ਸ਼ਾਮਿਲ ਹਨ। ਸਹਾਇਤਾ ਰਾਸ਼ੀ ਪ੍ਰਾਪਤ ਕਰਨ ਵਾਲੇ ਲੋੜਵੰਦਾਂ ਨੇ ਡਾ. ਓਬਰਾਏ ਅਤੇ ਟਰੱਸਟ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ ਤੇ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾਇਰਡ ਪ੍ਰਿੰਸੀਪਲ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਸੋਮਨਾਥ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਗੁਰਜੀਤ ਸਿੰਘ ਜੀਤਾ, ਰਾਜ ਚਾਹਲ, ਜਸਵਿੰਦਰ ਸਿੰਘ ਪੀ.ਏ. ਸਮੇਤ ਹੋਰ ਪਤਵੰਤੇ ਹਾਜ਼ਰ ਸਨ।