21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਟੇਬਲ ਟੈਨਿਸ ਚੈਂਪੀਅਨਸ਼ਿਪ 24 ਤੋਂ

ਕੋਟਕਪੂਰਾ, 20 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪ੍ਰਭਦੇਵ ਸਿੰਘ ਬਰਾੜ ਦੀ ਪ੍ਰਧਾਨਗੀ ਵਿਚ ਹੋਈ।

Ad Position 21
No active advertisement
ਅਜੀਤ ਡੈਸਕ 21-10-2026
ਕੋਟਕਪੂਰਾ, 20 ਅਕਤੂਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਫ਼ਰੀਦਕੋਟ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪ੍ਰਭਦੇਵ ਸਿੰਘ ਬਰਾੜ ਦੀ ਪ੍ਰਧਾਨਗੀ ਵਿਚ ਹੋਈ। ਐਸੋਸੀਏਸ਼ਨ ਦੇ ਸਕੱਤਰ ਕੁਲਵੰਤ ਸਿੰਘ ਚਾਨੀ ਨੇ ਦੱਸਿਆ ਕਿ ਇਸ ਸਾਲ ਵੀ ਟੇਬਲ ਟੈਨਿਸ ਚੈਂਪੀਅਨਸ਼ਿਪ ਮਿਤੀ 24-10-2026 ਤੋਂ 26-10-2026 ਤੱਕ ਡਾ.ਹਰੀ ਸਿੰਘ ਸੇਵਕ ਸਕੂਲ ਆਫ਼ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਈ ਜਾਵੇਗੀੇ। ਪੈ੍ਸੱ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਕਿਹਾ ਕਿ ਟੂਰਨਾਮੈਂਟ ਵਿਚ 13,15 17 ਅਤੇ 21 ਸਾਲ ਤੋਂ ਘੱਟ ਅਤੇ ਸੀਨੀਅਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਟੂਰਨਾਮੈਂਟ ਦੌਰਾਨ ਲੁਧਿਆਣਾ ਵਿਖੇ ਹੋ ਰਹੀ ਟੇਬਲ ਟੈਨਿਸ ਚੈਂਪੀਅਨਸ਼ਿਪ ਵਿਚ ਭਾਗ ਲੈਣ ਲਈ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਮਨਵਿੰਦਰ ਸਿੰਘ, ਹਰਨਦੀਪ ਸਿੰਘ, ਮਨਵੀਰ ਕੁਮਾਰ ਰੰਗਾ, ਹਰਮਨ ਕਟਾਰੀਆ, ਅਜਵਿੰਦਰ ਜੋਸ਼ੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ­ ਨੇ ਮੈਰਾਥਨ ਦੌੜ ਸੰਬੰਧੀ ਪੰਚਾਂ, ਸਰਪੰਚਾਂ ਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਤਿੰਨ ਮਹੀਨਿਆਂ ਤੋਂ ਅਦਾਇਗੀ ਨਾ ਹੋਣ ’ਤੇ ਨਰੇਗਾ ਮਜ਼ਦੂਰਾਂ ਤੇ ਮੇਟਾਂ ਨੇ ਲਗਾਇਆ ਰੋਸ ਧਰਨਾ
Ad Position 24