21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਪੀਕਰ ਸੰਧਵਾਂ­ ਨੇ ਮੈਰਾਥਨ ਦੌੜ ਸੰਬੰਧੀ ਪੰਚਾਂ, ਸਰਪੰਚਾਂ ਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਫ਼ਰੀਦਕੋਟ, 20 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤੋਂ ਕਰਵਾਈ ਜਾ ਰਹੀ ਮੈਰਾਥਨ ਦੌੜ ਸਬੰਧੀ ਪੰਚਾਂ, ਸਰਪੰਚਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।

Ad Position 21
No active advertisement
ਅਜੀਤ ਡੈਸਕ 21-10-2026
ਫ਼ਰੀਦਕੋਟ, 20 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤੋਂ ਕਰਵਾਈ ਜਾ ਰਹੀ ਮੈਰਾਥਨ ਦੌੜ ਸਬੰਧੀ ਪੰਚਾਂ, ਸਰਪੰਚਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਵਿਚ ਬੱਚੇ, ਨੌਜਵਾਨ, ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਲੋਕ ਹਿੱਸਾ ਲੈ ਸਕਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਆਪਣੀ ਊਰਜਾ ਨੂੰ ਉਸਾਰੂ ਦਿਸ਼ਾ ਵਿਚ ਲਗਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇਸ ਦੇ ਨੌਜਵਾਨ ਹਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਹੀ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਇਆ ਜਾ ਸਕਦਾ ਹੈ। ਸਪੀਕਰ ਸੰਧਵਾਂ ਨੇ ਨੌਜਵਾਨਾਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਮੈਰਾਥਨ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਸਿਹਤਮੰਦ, ਤੰਦਰੁਸਤ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਖੇਲੋ ਇੰਡੀਆ ਵਿਚ ਪਿੰਡ ਗਜਨੀਵਾਲਾ ਦੀ ਅਰਸ਼ਦੀਪ ਕੌਰ ਸਮਰਾ ਦੇ ਗਤਕੇ ਵਿਚ ਗੋਲਡ ਮੈਡਲ ਜਿੱਤਣ ’ਤੇ 11000 ਰੁਪਏ ਦਾ ਇਨਾਮ ਵੀ ਦਿੱਤਾ। ਇਸ ਮੌਕੇ ਸੁਖਜਿੰਦਰ ਸਿੰਘ ਤੱਖੀ ਵਾਈਸ ਪ੍ਰਧਾਨ ਨਗਰ ਕੌਂਸਲ, ਅਮਰੀਕ ਸਿੰਘ ਸਰਪੰਚ, ਜੱਗਾ ਖਾਰਾ ਸਰਪੰਚ, ਕੁਲਦੀਪ ਮੌੜ ਸਰਪੰਚ, ਪ੍ਰਿੰਸ ਬਹਿਲ ਜ਼ਿਲ੍ਹਾ ਸੈਕਟਰੀ ਧੂਥ ਵਿੰਗ, ਅਮਨਦੀਪ ਬਾਬਾ, ਜਲੌਰ ਸਿੰਘ ਸਰਪੰਚ, ਸੋਹਣ ਸਿੰਘ ਸਰਪੰਚ, ਅਰੁਣ ਸਿੰਗਲਾ, ਮੁਖਤਿਆਰ ਸਿੰਘ ਸਰਪੰਚ, ਸ਼ਰਨਜੀਤ ਸਿੰਘ ਸਰਪੰਚ, ਰੋਮਾਂ ਬਰਾੜ ਐਮ.ਸੀ, ਗੁਰਸੇਵਕ ਸਿੰਘ ਐਮ.ਸੀ, ਸੇਵਕ ਸਿੰਘ ਐਮ.ਸੀ, ਐਰਨ ਜੋਸ਼ੀ ਐਮ.ਸੀ, ਰਜਿੰਦਰ ਕੁਮਾਰ ਐਮ.ਸੀ, ਮਨਜੀਤ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਮਾਲੋਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਟੇਬਲ ਟੈਨਿਸ ਚੈਂਪੀਅਨਸ਼ਿਪ 24 ਤੋਂ
Ad Position 24