23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀ.ਬੀ.ਆਈ ਨੂੰ ਸੌਂਪੇ ਜਾਣ- ਬਰਾੜ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਸੀ. ਬੀ.

Ad Position 21
No active advertisement
ਅਜੀਤ ਡੈਸਕ 23-10-2026
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਸੀ.ਬੀ.ਆਈ ਜਾਂਚ ਸ਼ੁਰੂ ਹੋਣ ਤੋਂ ਬਾਅਦ ਭਾਜਪਾ ਨੇ ਸੰਗਰੂਰ ਦੇ ਗੁਲਜ਼ਾਰ ਸਿੰਘ ਅਤੇ ਬਟਾਲਾ ਦੇ ਬਿਕਰਮਜੀਤ ਸਿੰਘ ਦੇ ਮਾਮਲਿਆਂ ਦੀ ਵੀ ਸੀ.ਬੀ.ਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਭਾਜਪਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੰਦੀਪ ਸਿੰਘ ਬਰਾੜ (ਸੰਨੀ ਬਰਾੜ) ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਮਾਮਲਿਆਂ ਦੀ ਨਿਰਪੱਖ ਅਤੇ ਵਿਆਪਕ ਜਾਂਚ ਹੋਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀ.ਬੀ.ਆਈ ਨੂੰ ਸੌਂਪੇ ਜਾਣ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਭਾਜਪਾ ਅਦਾਲਤ ਦਾ ਰੁਖ ਕਰਕੇ ਜਾਂਚ ਕਰਵਾਉਣ ਲਈ ਕਦਮ ਚੁੱਕੇਗੀ। ਸੰਨੀ ਬਰਾੜ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਮਾਫੀਆ, ਸਿਆਸੀ ਆਗੂਆਂ ਅਤੇ ਪੁਲਿਸ ਵਿਚਕਾਰ ਕਥਿਤ ਗੱਠਜੋੜ ਦੇ ਦੋਸ਼ਾਂ ਦੀ ਵੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਗਲਤ ਭੂਮਿਕਾ ਤੋਂ ਮੁਕਤ ਹੈ, ਤਾਂ ਉਸ ਨੂੰ ਨਿਰਪੱਖ ਜਾਂਚ ਤੋਂ ਘਬਰਾਉਣ ਦੀ ਲੋੜ ਨਹੀਂ ਹੋਣੀ ਚਾਹੀਦੀ।
Ad Position 22
No active advertisement
ਪਿਛਲੀ ਖ਼ਬਰ ਯੋਗ ਵੋਟਰਾਂ ਤੇ ਪਹਿਲੀ ਵਾਰ ਵੋਟ ਬਣਵਾਉਣ ਵਾਲੇ ਨੌਜਵਾਨਾਂ ਦੀ ਰਜਿਸਟਰੇਸ਼ਨ ਲਈ 24 ਨੂੰ ਲੱਗਣਗੇ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋ... ਅਗਲੀ ਖ਼ਬਰ ਸਕਾਲਰਸ਼ਿਪ ਲਈ ਖਿਡਾਰੀ 15 ਨਵੰਬਰ ਤੱਕ ਆਨਲਾਈਨ ਅਪਲਾਈ ਕਰਨ-ਖੇਡ ਅਫ਼ਸਰ
Ad Position 24