23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਿਜਲੀ ਮੁਲਾਜ਼ਮਾਂ ਨੇ ਦੋ ਦਿਨਾ ਸਮੂਹਿਕ ਛੁੱਟੀ ਲੈ ਕੇ ਬਰਗਾੜੀ ਵਿਖੇ ਕੀਤੀ ਰੋਸ ਰੈਲੀ

ਬਰਗਾੜੀ, 22 ਅਕਤੂਬਰ (ਲਖਵਿੰਦਰ ਸ਼ਰਮਾ)-ਸਬ ਡਵੀਜਨ ਬਰਗਾੜੀ ਦੇ ਸਮੂਹ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਧੜੇ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ 21 ਅਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਲੈ ਕੇ ਸਬ ਡਵੀਜਨ ਬਰਗਾੜੀ ਵਿਖੇ ਰੋਸ ਰੈਲੀ ਕੀਤੀ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਭਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 17 ਜੁਲਾਈ 2020 ਦਾ ਪੱਤਰ ਸਾਡੇ ਉਪਰ ਲਾਗੂ ਕਰਕੇ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।

Ad Position 21
No active advertisement
?? 23-10-2026
ਬਰਗਾੜੀ, 22 ਅਕਤੂਬਰ (ਲਖਵਿੰਦਰ ਸ਼ਰਮਾ)-ਸਬ ਡਵੀਜਨ ਬਰਗਾੜੀ ਦੇ ਸਮੂਹ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਧੜੇ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ 21 ਅਤੇ 22 ਅਕਤੂਬਰ ਦੀ ਸਮੂਹਿਕ ਛੁੱਟੀ ਲੈ ਕੇ ਸਬ ਡਵੀਜਨ ਬਰਗਾੜੀ ਵਿਖੇ ਰੋਸ ਰੈਲੀ ਕੀਤੀ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਭਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 17 ਜੁਲਾਈ 2020 ਦਾ ਪੱਤਰ ਸਾਡੇ ਉਪਰ ਲਾਗੂ ਕਰਕੇ ਮੁਲਾਜ਼ਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। 15 ਜਨਵਰੀ 2015 ਦੇ ਪੱਤਰ ਤਹਿਤ ਸਾਡੇ ਮੁਲਾਜ਼ਮਾਂ ਦਾ ਪ੍ਰਵੈਸ਼ਨਲ ਪੀਰੀਅਡ ਦੇ ਨਾਂਅ ’ਤੇ ਪੂਰੀ ਤਨਖਾਹ ਨਾ ਦੇ ਕੇ ਆਰਥਿਕ ਸ਼ੋਸਣ ਕੀਤਾ ਜਾ ਰਿਹਾ ਹੈ। ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ। ਠੇਕਾ ਆਧਾਰਿਤ ਕਾਮਿਆਂ ਨੂੰ ਬਣਦਾ ਸਕੇਲ ਨਹੀਂ ਦਿੱਤਾ ਜਾ ਰਿਹਾ ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਲੋਂ ਲਗਾਤਾਰ ਮੁਲਾਜ਼ਮ ਮਾਰੂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ਅਤੇ ਅਨੇਕਾਂ ਵਾਰ ਮੀਟਿੰਗਾਂ ਕਰਕੇ ਕੋਈ ਸਿੱਟਾ ਨਹੀਂ ਕੱਢਿਆ ਜਾ ਰਿਹਾ। ਸਰਕਾਰ ਦੀ ਇਸ ਲਗਾਤਾਰ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਬੇਇਨਸਾਫੀ ਵਿਰੁੱਧ ਸਮੂਹ ਮੁਲਾਜ਼ਮਾਂ ਨੇ ਦੋ ਦਿਨਾਂ ਸਮੂਹਕ ਛੁੱਟੀ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਹੈ। ਸਰਬਜੀਤ ਭਾਣਾ ਨੇ ਕਿਹਾ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਸਬੰ ਧ ਵਿਚ 28 ਅਕਤੂਬਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ ਮੂਹਰੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਰੈਲੀ ਨੂੰ ਸਾਥੀ ਕੁਲਦੀਪ ਸਿੰਘ ਮੱਤਾ, ਯਾਦਵਿੰਦਰ ਸ਼ਰਮਾ ਬਰਗਾੜੀ, ਫੈਡਰੇਸ਼ਨ ਆਗੂ ਕੁਲਦੀਪ ਸਿੰਘ ਬਾਬਾ ਆਦਿ ਨੇ ਵੀ ਸੰਬੋਧਨ ਕੀਤਾ। ਇਸ ਸਮੇਂ ਸਬ ਜਵੀਜਨ ਬਰਗਾੜੀ ਦੇ ਸਮੂਹ ਬਿਜਲੀ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਸਰਸਰੀ ਸੁਧਾਈ-2026 ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
Ad Position 24