23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਿਸ਼ੇਸ਼ ਸਰਸਰੀ ਸੁਧਾਈ-2026 ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਦੀ ਅਗਵਾਈ ਹੇਠ ਵਿਸ਼ੇਸ਼ ਸਰਸਰੀ ਸੁਧਾਈ-2026, ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ ਵੰਡ, ਵੋਟਰਾਂ ਦੀ ਸਹੂਲਤ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਮੁੱਢਲੀ ਜਾਂਚ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਹੋਣ ਵਾਲੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਮਾਂ-ਸਾਰਣੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 23-10-2026
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਦੀ ਅਗਵਾਈ ਹੇਠ ਵਿਸ਼ੇਸ਼ ਸਰਸਰੀ ਸੁਧਾਈ-2026, ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ ਵੰਡ, ਵੋਟਰਾਂ ਦੀ ਸਹੂਲਤ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਮੁੱਢਲੀ ਜਾਂਚ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਹੋਣ ਵਾਲੀ ਵਿਸ਼ੇਸ਼ ਸਰਸਰੀ ਸੁਧਾਈ ਦੇ ਸਮਾਂ-ਸਾਰਣੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਰੀ ਸੁਧਾਈ-2026 ਦੌਰਾਨ ਭਾਰਤ ਚੋਣ ਕਮਿਸ਼ਨ ਦੀ ਪ੍ਰਵਾਨਗੀ ਉਪਰੰਤ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 511 ਤੋਂ ਵਧਾ ਕੇ 553 ਕੀਤੀ ਗਈ ਸੀ। ਹੁਣ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤ ਵੰਡ ਸਬੰਧੀ ਤਜਵੀਜ਼ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 087 ਫ਼ਰੀਦਕੋਟ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਲੋਂ 14 ਪੋਲਿੰਗ ਸਟੇਸ਼ਨਾਂ ਦੇ ਨਾਮ ਬਦਲਣ ਤੇ 6 ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲਣ ਦੀ ਤਜਵੀਜ਼ ਪੇਸ਼ ਕੀਤੀ ਗਈ ਹੈ। ਇਸੇ ਤਰ੍ਹਾਂ ਵਿਧਾਨ ਸਭਾ ਚੋਣ ਹਲਕਾ 088 ਕੋਟਕਪੂਰਾ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਲੋਂ 2 ਪੋਲਿੰਗ ਸਟੇਸ਼ਨਾਂ ਦੇ ਨਾਮ ਬਦਲਣ ਦੀ ਤਜਵੀਜ਼ ਦਿੱਤੀ ਗਈ ਹੈ, ਜਦਕਿ ਵਿਧਾਨ ਸਭਾ ਚੋਣ ਹਲਕਾ 089 ਜੈਤੋ (ਅਨੁਸੂਚਿਤ ਜਾਤੀ) ਵਿਚ ਪੋਲਿੰਗ ਸਟੇਸ਼ਨਾਂ ਸਬੰਧੀ ਕੋਈ ਬਦਲਾਅ ਨਾ ਕਰਨ ਦੀ ਤਜਵੀਜ਼ ਪੇਸ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਕੋਈ ਨਵਾਂ ਪੋਲਿੰਗ ਸਟੇਸ਼ਨ ਸਥਾਪਤ ਨਾ ਕਰਨ ਦੀ ਤਜਵੀਜ਼ ਵੀ ਰੱਖੀ ਗਈ ਹੈ। ਇਸ ਤਰ੍ਹਾਂ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 553 ਬਰਕਰਾਰ ਰੱਖਣ ਦੀ ਤਜਵੀਜ਼ ਹੈ। ਮੀਟਿੰਗ ਦੌਰਾਨ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਤਜਵੀਜ਼ ’ਤੇ ਕੋਈ ਇਤਰਾਜ਼ ਨਾ ਕਰਦਿਆਂ ਆਪਣੀ ਸਹਿਮਤੀ ਪ੍ਰਗਟਾਈ ਤੇ ਇਸ ਨੂੰ ਪ੍ਰਵਾਨਗੀ ਲਈ ਭੇਜਣ ਵਾਸਤੇ ਕਿਹਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਸ਼ੇਸ਼ ਸਰਸਰੀ ਸੁਧਾਈ ਦੀ ਸਮਾਂ-ਸਾਰਣੀ ਅਨੁਸਾਰ 12 ਨਵੰਬਰ 2026 ਨੂੰ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਉਪਰੰਤ 12 ਨਵੰਬਰ ਤੋਂ 11 ਦਸੰਬਰ 2026 ਤੱਕ ਵੋਟਰ ਸੂਚੀ ਸਬੰਧੀ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 12 ਨਵੰਬਰ ਤੋਂ 28 ਦਸੰਬਰ 2026 ਤੱਕ ਕੀਤਾ ਜਾਵੇਗਾ ਅਤੇ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ 4 ਜਨਵਰੀ 2027 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ 24 ਅਕਤੂਬਰ, 14 ਨਵੰਬਰ, 15 ਨਵੰਬਰ ਅਤੇ 29 ਨਵੰਬਰ, 2 026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਰਾਹੀਂ ਯੋਗ ਨਾਗਰਿਕ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ, ਵੇਰਵਿਆਂ ਵਿਚ ਸੋਧ ਕਰਵਾਉਣ ਅਤੇ ਵੋਟਰ ਸੂਚੀ ਨਾਲ ਸਬੰਧਿਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਲਾਭ ਲੈ ਸਕਣਗੇ। ਇਸ ਦੇ ਨਾਲ ਹੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਗਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ 12 ਨਵੰਬਰ 2026 ਨੂੰ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਮੁੱਢਲੀ ਜਾਂਚ ਕੀਤੀ ਜਾਵੇਗੀ। ਰਾਹੁਲ ਚਾਬਾ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿਚ ਆਪਣੇ ਨਾਮ ਤੇ ਹੋਰ ਵੇਰਵਿਆਂ ਦੀ ਜਾਂਚ ਕਰਨ ਤੇ ਲੋੜ ਪੈਣ ’ਤੇ ਨਿਰਧਾਰਤ ਸਮੇਂ ਅੰਦਰ ਦਾਅਵੇ ਜਾਂ ਇਤਰਾਜ਼ ਦਰਜ ਕਰਵਾਉਣ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਜਾਂ ਚੋਣ ਪ੍ਰਕਿਰਿਆ ਨਾਲ ਸਬੰਧਿਤ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਜ਼ਿਲ੍ਹਾ ਚੋਣ ਦਫ਼ਤਰ ਜਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਮੁਫ਼ਤ ਸਹਾਇਤਾ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਬੂਥ ਪੱਧਰੀ ਅਫ਼ਸਰਾਂ ਨਾਲ ਸਿੱਧਾ ਸੰਪਰਕ ਕਰਨ ਲਈ ਈ.ਸੀ.ਆਈ.ਨੈਟ ਮੋਬਾਈਲ ਐਪ ’ਤੇ ਉਪਲਬਧ ‘ਬੁੱਕ ਆ ਕਾਲ’ ਸਹੂਲਤ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਵੋਟਰ ਸੂਚੀ ਅਤੇ ਵੋਟਰ ਰਜਿਸਟਰੇ ਸ਼ਨ ਨਾਲ ਸਬੰਧਿਤ ਹੋਰ ਸਹੂਲਤਾਂ ਵੀ ਇਸ ਮੋਬਾਈਲ ਐਪ ’ਤੇ ਉਪਲਬਧ ਹਨ। ਮੀਟਿੰਗ ਵਿਚ ਚੋਣ ਤਹਿਸੀਲਦਾਰ ਪੂਨਮ ਸਿੱਧੂ, ਆਮ ਆਦਮੀ ਪਾਰਟੀ ਵਲੋਂ ਗੁਰਤੇਜ ਸਿੰਘ ਖੋਸਾ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵਲੋਂ ਅਸ਼ਵਨੀ ਕੁਮਾਰ, ਭਾਰਤੀ ਰਾਸ਼ਟਰੀ ਕਾਂਗਰਸ ਵਲੋਂ ਗੁਰਭਜਨ ਸਿੰਘ ਸੰਧੂ, ਭਾਰਤੀ ਜਨਤਾ ਪਾਰਟੀ ਵਲੋਂ ਕਮਲਦੀਪ ਕੁਮਾਰ ਅਤੇ ਸੁਨੀਲ ਕੁਮਾਰ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਮਨਦੀਪ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਸੂਬਾ ਪੱਧਰੀ ਮੁਕਾਬਲਿਆਂ ’ਚ ਰਿਸ਼ੀ ਸਕੂਲ ਮੋਹਰੀ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਦੋ ਦਿਨਾ ਸਮੂਹਿਕ ਛੁੱਟੀ ਲੈ ਕੇ ਬਰਗਾੜੀ ਵਿਖੇ ਕੀਤੀ ਰੋਸ ਰੈਲੀ
Ad Position 24