ਮੰਡੀਆਂ ’ਚ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਦਲੇਰ ਸਿੰਘ ਡੋਡ ਨੇ ਡੀ.ਸੀ. ਨਾਲ ਕੀਤੀ ਮੁਲਾਕਾਤ
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਈ ਦਲੇਰ ਸਿੰਘ ਡੋਡ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ। ਡੀ.
ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਭਾਈ ਦਲੇਰ ਸਿੰਘ ਡੋਡ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ। ਡੀ.ਸੀ ਨੇ ਇਨ੍ਹਾਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਮਹਿਕਮਿਆਂ ਨੂੰ ਤੁਰੰਤ ਹੱਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਪਿਛਲੇ ਦਿਨੀਂ ਹੋਈ ਗੜੇ੍ਹਮਾਰੀ ਕਾਰਨ ਝੋਨੇ ਦੀ ਫ਼ਸਲ ਨੂੰ ਹੋਏ ਨੁਕਸਾਨ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾਉਣ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਆਰਥਿਕ ਰਾਹਤ ਮਿਲ ਸਕੇ।