23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੁਲਿਸ ਤੇ ਡਰੱਗ ਇੰਸਪੈਕਟਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ 8 ਮੈਡੀਕਲ ਸਟੋਰਾਂ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਪੁਲਿਸ ਵਲੋਂ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਦੇ ਹੋਏ ਸਬ-ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਥਾਣਾ ਬਰੀਵਾਲਾ ਦੇ ਏਰੀਏ ਵਿਚ 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਮੁਹਿੰਮ ਜ਼ਿਲ੍ਹਾ ਦੇ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਇਲਾਕਿਆਂ ਵਿਚ ਚਲਾਈ ਗਈ।

Ad Position 21
No active advertisement
ਅਜੀਤ ਡੈਸਕ 23-10-2026
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਪੁਲਿਸ ਵਲੋਂ ਡਰੱਗ ਇੰਸਪੈਕਟਰਾਂ ਨਾਲ ਸਾਂਝੇ ਤੌਰ ’ਤੇ ਕਾਰਵਾਈ ਕਰਦੇ ਹੋਏ ਸਬ-ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਥਾਣਾ ਬਰੀਵਾਲਾ ਦੇ ਏਰੀਏ ਵਿਚ 8 ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਮੁਹਿੰਮ ਜ਼ਿਲ੍ਹਾ ਦੇ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਇਲਾਕਿਆਂ ਵਿਚ ਚਲਾਈ ਗਈ। ਇਸ ਮੌਕੇ ਬਚਨ ਸਿੰਘ ਡੀ.ਐਸ.ਪੀ. (ਸ੍ਰੀ ਮੁਕਤਸਰ ਸਾਹਿਬ), ਇੰਸਪੈਕਟਰ ਦੀਪਿਕਾ ਰਾਣੀ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਇੰਸਪੈਕਟਰ ਅਮਨਦੀਪ ਸਿੰਘ ਮੁੱਖ ਅਫ਼ਸਰ ਥਾਣਾ ਬਰੀਵਾਲਾ, ਇੰਸਪੈਕਟਰ ਹਰਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਸਮੇਤ 50 ਪੁਲਿਸ ਅਧਿਕਾਰੀ/ਕਰਮਚਾਰੀ ਅਤੇ ਡਰੱਗ ਇੰਸਪੈਕਟਰ (ਸ੍ਰੀ ਮੁਕਤਸਰ ਸਾਹਿਬ) ਤੇ ਉਸ ਦੀਆਂ ਟੀਮਾਂ ਵਲੋਂ ਭਾਗ ਲਿਆ ਗਿਆ। ਟੀਮਾਂ ਵਲੋਂ ਮੈਡੀਕਲ ਸਟੋਰਾਂ ’ਤੇ ਪਹੁੰਚ ਕੇ ਦਵਾਈਆਂ ਦੇ ਸਟਾਕ ਰਜਿਸਟਰ, ਪ੍ਰਚੀ ਲਿਖ਼ਤ, ਮਾਨਤਾ ਪ੍ਰਾਪਤ ਲਾਇਸੰਸ, ਵਿਸ਼ੇਸ਼ ਤੌਰ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਸੰਬੰਧੀ ਰਿਕਾਰਡ ਜਾਂਚਿਆ ਗਿਆ। ਚੈਕਿੰਗ ਟੀਮਾਂ ਨੇ ਕੁਝ ਥਾਵਾਂ ’ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ ਦੇ ਨਮੂਨੇ ਵੀ ਉਠਾਏ। ਨਾਲ ਹੀ ਦਵਾਈਆਂ ਦੀ ਮਿਆਦ ਤੇ ਪੈਕਿੰਗ ਤੇ ਲਿਖੀ ਜਾਣਕਾਰੀ ਦੀ ਵੀ ਜਾਂਚ ਕੀਤੀ ਗਈ। ਇਹ ਚੈਕਿੰਗ ਸਿਰਫ਼ ਨਿਯਮਾਂ ਦੀ ਉਲੰਘਣਾ ਦੀ ਜਾਂਚ ਤੱਕ ਸੀਮਿਤ ਨਹੀਂ ਸੀ, ਸਗੋਂ ਇਸ ਦਾ ਮਕਸਦ ਜ਼ਿਲ੍ਹੇ ਵਿਚ ਨਸ਼ਿਆਂ ਦੀ ਉਪਲਬਧਤਾ ’ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਮੈਡੀਕਲ ਸਟੋਰਾਂ ਨੂੰ ਵੀ ਸੂਚਿਤ ਕਰਨਾ ਸੀ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਇਸ ਤਰ੍ਹਾਂ ਦੀਆਂ ਜਾਂਚਾਂ ਹੋਣਗੀਆਂ ਤੇ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਚੈਕਿੰਗ ਦੌਰਾਨ ਸਾਰੇ ਮੈਡੀਕਲ ਸਟੋਰਾਂ ਨੂੰ ਨਸ਼ਾ ਵਿਰੋਧੀ ਕਾਨੂੰਨ ਤੇ ਮੈਡੀਕਲ ਨਿਯਮਾਂ ਦੀ ਪੂਰੀ ਪਾਲਣਾ ਕਰਨ ਸੰਬੰਧੀ ਹਦਾਇਤਾਂ ਦਿੱਤੀਆਂ ਗਈਆਂ। ਕਿਸੇ ਵੀ ਗ਼ੈਰ-ਕਾਨੂੰਨੀ ਕਾਰਵਾਈ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਕਰਜ਼ ਮੇਲਾ ਲਗਾਇਆ ਅਗਲੀ ਖ਼ਬਰ ਹਾਈਬ੍ਰਿਡ ਝੋਨਾ ਚੁੱਕਣ ਤੋਂ ਟਾਲ-ਮਟੋਲ ਕਰਨ ਵਾਲੇ ਸ਼ੈਲਰ ਹੋਣਗੇ ਬਲੈਕ ਲਿਸਟ-ਡਾ. ਬਲਜੀਤ ਕੌਰ
Ad Position 24