23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਪ੍ਰਬੰਧਾਂ ’ਤੇ ਪ੍ਰਸ਼ਾਸਨ ਦੀ ਨਜ਼ਰ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਨਾਲ-ਨਾਲ ਖ਼ਰੀਦ ਤੇ ਲਿਫ਼ਟਿੰਗ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।

Ad Position 21
No active advertisement
ਅਜੀਤ ਡੈਸਕ 23-10-2026
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਹਰਮਹਿੰਦਰ ਪਾਲ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਨਾਲ-ਨਾਲ ਖ਼ਰੀਦ ਤੇ ਲਿਫ਼ਟਿੰਗ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮੰਡੀਆਂ ਵਿਚ ਬੁਨਿਆਦੀ ਸਹੂਲਤਾਂ, ਫ਼ਸਲ ਦੀ ਨਿਰਵਿਘਨ ਖ਼ਰੀਦ ਤੇ ਸਮੇਂ ਸਿਰ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖ਼ਰੀਦ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਨਾ ਆਵੇ। ਇਸ ਸੰਬੰਧੀ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 21 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 1,11,984 ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਹੁਣ ਤੱਕ 1,00,691 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਐਚ.ਐਸ. ਹਾਈ ਸਕੂਲ ਵਿਖੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਪਿੰਡ ਬਾਦਲ ਵਿਖੇ ‘ਆਪ’ ਦੀਆਂ ਮਹਿਲਾ ਆਗੂਆਂ ਨੇ ਸਿਕੰਦਰ ਸਿੰਘ ਮਲੂਕਾ ਦਾ ਪੁਤਲਾ ਫ਼ੂਕਿਆ
Ad Position 24