ਪੰਜਗਰਾਈਂ ਕਲਾਂ, 24 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 7.16 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਕਰਤਾਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਜਾਂਚ ਸਬੰਧੀ ਢਿੱਲਵਾਂ ਕਲਾਂ ਤੋਂ ਸਿਵੀਆਂ ਨੂੰ ਗਸ਼ਤ ’ਤੇ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਢਿੱਲਵਾਂ ਕਲਾਂ ਦੀ ਫਿਰਨੀ ’ਤੇ ਪੈਂਦੇ ਸ਼ਮਸ਼ਾਨ ਘਾਟ ਨੇੜੇ ਪੁੱਜੀ ਤਾਂ ਇਕ ਮੋਨਾ ਨੌਜਵਾਨ ਸ਼ਮਸ਼ਾਨ ਘਾਟ ਦੀ ਕੰਧ ਨਾਲ਼ ਬੈਠਾ ਦਿਖਾਈ ਦਿੱਤਾ। ਜਿਸਨੇ ਪੁਲਿਸ ਪਾਰਟੀ ਨੂੰ ਗੱਡੀ ’ਚੋਂ ਉਤਰਦੀ ਵੇਖ ਕੇ ਲੋਅਰ ਦੀ ਸੱਜੀ ਜੇਬ ਵਿਚੋਂ ਕੋਈ ਚੀਜ਼ ਜੇਬ ’ਚੋਂ ਸੁੱਟ ਕੇ ਖਿਸਕਣ ਲੱਗਾ। ਜਿਸਨੂੰ ਸਹਾਇਕ ਥਾਣੇਦਾਰ ਕਰਤਾਰ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ਼ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਗਿਆ ਤਾਂ ਉਸਨੇ ਆਪਣਾ ਨਾਂਅ ਸੁਖਵੀਰ ਸਿੰਘ ਉਰਫ਼ ਸੁੱਖਾ ਪੁੱਤਰ ਨਛੱਤਰ ਸਿੰਘ ਵਾਸੀ ਢਿੱਲਵਾਂ ਕਲਾਂ ਦੱਸਿਆ। ਪੁਲਿਸ ਪਾਰਟੀ ਨੇ ਜਦੋਂ ਉਸ ਦੁਆਰਾ ਸੁੱਟੇ ਗਏ ਪਾਰਦਰਸ਼ੀ ਮੋਮੀ ਲਿਫ਼ਾਫੇ ਦੇ ਟੁਕੜੇ ਜਿਸਨੂੰ ਗੰਢ ਦਿੱਤੀ ਹੋਈ ਸੀ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ਵਿਚੋਂ 07.16 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਹੈਰੋਇਨ ਸਮੇਤ ਨੌਜਵਾਨ ਕਾਬੂ
ਪੰਜਗਰਾਈਂ ਕਲਾਂ, 24 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 7.16 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ,,,
ਅਜੀਤ ਡੈਸਕ
25-10-2026