25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਝੋਨੇ ਦੀ ਖ਼ਰੀਦ ’ਚ ਕਿਸਾਨਾਂ ਦੀ ਲੁੱਟ ਦੇ ਦੋਸ਼, ਸ਼ੈਲਰ ਮਾਲਕਾਂ ’ਤੇ ਪੂਲ ਬਣਾ ਕੇ ਖ਼ਰੀਦ ਕਰਨ ਦੇ ਦੋਸ਼

ਜੈਤੋ, 24 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਥਿਤ ਤੌਰ ’ਤੇ ਮਨਮਰਜ਼ੀ ਦੀਆਂ ਕਟੌਤੀਆਂ ਅਤੇ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਸ਼ੈਲਰ ਮਾਲਕਾਂ ਵਲੋਂ ਆਪਸੀ ਪੂਲ ਬਣਾ ਕੇ ਖ਼ਰੀਦ ਕਰਨ ਦੀ ਨੀਤੀ ਕਾਰਨ ਉਨ੍ਹਾਂ ਨੂੰ ਫ਼ਸਲ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ।

Ad Position 21
No active advertisement
ਅਜੀਤ ਡੈਸਕ 25-10-2026
ਜੈਤੋ, 24 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਥਿਤ ਤੌਰ ’ਤੇ ਮਨਮਰਜ਼ੀ ਦੀਆਂ ਕਟੌਤੀਆਂ ਅਤੇ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਸ਼ੈਲਰ ਮਾਲਕਾਂ ਵਲੋਂ ਆਪਸੀ ਪੂਲ ਬਣਾ ਕੇ ਖ਼ਰੀਦ ਕਰਨ ਦੀ ਨੀਤੀ ਕਾਰਨ ਉਨ੍ਹਾਂ ਨੂੰ ਫ਼ਸਲ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ। ਕਿਸਾਨਾਂ ਨੇ ਆੜ੍ਹਤੀਆਂ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਭਾਰੀ ਖਰਚੇ ਕਰਕੇ ਪਾਲੀ ਫ਼ਸਲ ਵੇਚਣ ਸਮੇਂ ਵੀ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ। ਕਿਸਾਨਾਂ ਅਨੁਸਾਰ ਫ਼ਸਲ ਦੀ ਤੁਲਾਈ ਅਤੇ ਬੋਰੀਆਂ ਵਿਚ ਭਰਾਈ ਸਮੇਂ ਕੀਤੀਆਂ ਜਾਂਦੀਆਂ ਕਟੌਤੀਆਂ ਉਨ੍ਹਾਂ ਦੇ ਆਰਥਿਕ ਨੁਕਸਾਨ ਦਾ ਕਾਰਨ ਬਣ ਰਹੀਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਨਮੀ ਦੇ ਆਧਾਰ ’ਤੇ ਵਾਧੂ ਕਟੌਤੀਆਂ ਕਰਕੇ ਕਿਸਾਨਾਂ ਤੋਂ ਵਧੇਰੇ ਝੋਨਾ ਲਿਆ ਜਾਂਦਾ ਹੈ, ਜਦਕਿ ਇਸ ਦਾ ਲਾਭ ਸ਼ੈਲਰ ਮਾਲਕਾਂ ਨੂੰ ਮਿਲਦਾ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਸੁਖਵਿੰਦਰ ਗਰਗ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਨਮੀ ਮਾਪਣ ਵਾਲੀਆਂ ਮਸ਼ੀਨਾਂ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ, ਪਰ ਉਨ੍ਹਾਂ ਦੇ ਦਾਅਵੇ ਅਨੁਸਾਰ ਸਬੰਧਿਤ ਕਰਮਚਾਰੀ ਵਲੋਂ ਤਿੰਨ-ਤਿੰਨ ਦਿਨ ਮਸ਼ੀਨ ਦੀ ਬੈਟਰੀ ਨਹੀਂ ਬਦਲੀ ਜਾਂਦੀ। ਉਨ੍ਹਾਂ ਕਿਹਾ ਕਿ ਜਦੋਂ ਬੈਟਰੀ ਦਾ ਪੱਧਰ 70 ਫ਼ੀਸਦੀ ਤੋਂ ਹੇਠਾਂ ਆ ਜਾਂਦਾ ਹੈ ਤਾਂ ਨਮੀ ਮਾਪਣ ਦੀ ਰੀਡਿੰਗ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਰਹਿੰਦਾ ਹੈ, ਜਿਸ ਕਾਰਨ ਕਿਸਾਨਾਂ ਅਤੇ ਸੈਲਰ ਮਾਲਕਾਂ ਵਿਚਕਾਰ ਬੇਭਰੋਸਗੀ ਪੈਦਾ ਹੁੰਦੀ ਹੈ। ਇਸ ਦਾਅਵੇ ਦੀ ਤਕਨੀਕੀ ਪੁਸ਼ਟੀ ਹੋਣੀ ਅਜੇ ਬਾਕੀ ਹੈ। ਗਰਗ ਨੇ ਦੋਸ਼ ਲਗਾਇਆ ਕਿ ਮਾਰਕੀਟ ਕਮੇਟੀ ਦੇ ਅਧਿਕਾਰੀ ਦਬਾਅ ਹੇਠ ਕੰਮ ਕਰਦੇ ਹਨ ਅਤੇ ਖ਼ਰੀਦ ਏਜੰਸੀਆਂ ਵੀ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾ ਰਹੀਆਂ। ਦੂਜੇ ਪਾਸੇ ਮਾਰਕੀਟ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਵਲੋਂ ਨਿਰਧਾਰਿਤ ਨਮੀ ਦੀ ਮਾਤਰਾ ਮਾਪਣ ਲਈ ਮਸ਼ੀਨਾਂ ਦਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਤੋਂ ਕੈਲੀਬਰੇਸ਼ਨ ਕਰਵਾਇਆ ਜਾਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮਸ਼ੀਨਾਂ ਦੀ ਬੈਟਰੀ ਬਦਲਣ ਸਬੰਧੀ ਕੋਈ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ। ਸਕੱਤਰ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਮਾਰਕੀਟ ਕਮੇਟੀ ਵਲੋਂ ਦੱਸੀ ਗਈ ਨਮੀ ਦੀ ਮਾਤਰਾ ਅਨੁਸਾਰ ਕੀਤੀ ਜਾਂਦੀ ਹੈ ਅਤੇ ਇਸ ਪ੍ਰਕਿਰਿਆ ਦਾ ਸ਼ੈਲਰ ਮਾਲਕਾਂ ਦੀਆਂ ਮਸ਼ੀਨਾਂ ਨਾਲ ਕੋਈ ਸਬੰਧ ਨਹੀਂ ਹੈ। ਨਮੀ ਮਾਪਣ ਵਾਲੀਆਂ ਮਸ਼ੀਨਾਂ ਦੀ ਸੰਭਾਲ ਅਤੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਅਤੇ ਮਾਰਕੀਟ ਕਮੇਟੀ ਦਾ ਪੱਖ ਵੱਖੋ-ਵੱਖਰਾ ਸਾਹਮਣੇ ਆਇਆ ਹੈ। ਕਿਸਾਨਾਂ ਨੇ ਮੰਗ ਕੀਤੀ ਕਿ ਝੋਨੇ ਦੀ ਖ਼ਰੀਦ ਵਿਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ, ਨਮੀ ਮਾਪਣ ਵਾਲੀਆਂ ਮਸ਼ੀਨਾਂ ਦੀ ਕਾਰਜਕੁਸ਼ਲਤਾ ਅਤੇ ਬੈਟਰੀ ਬਦਲਣ ਸਬੰਧੀ ਰਿਕਾਰਡ ਦੀ ਜਾਂਚ ਕਰਵਾਈ ਜਾਵੇ ਅਤੇ ਤੁਲਾਈ ਤੇ ਕਟੌਤੀਆਂ ਦੇ ਮਾਮਲੇ ਦੀ ਪੜਤਾਲ ਕੀਤੀ ਜਾਵੇ। ਸ਼ੈਲਰ ਐਸੋਸੀਏਸ਼ਨ ਦੇ ਆਗੂ ਟੇਕ ਚੰਦ ਨੇ ਕਿਹਾ ਕਿ ਝੋਨੇ ਦੀ ਤੁਲਾਈ ਸਮੇਂ ਵੱਧ ਕਾਟ ਆੜ੍ਹਤੀਆਂ ਦੇ ਕਹਿਣ ’ਤੇ ਕੱਟੀ ਜਾਂਦੀ ਹੈ ਕਿਉਂਕਿ ਕਿਸਾਨਾਂ ਦੇ ਫ਼ਸਲ ਦੀ ਜਲਦੀ ਭਰਾਈ ਕਰਵਾਉਣਾ ਚਾਹੁੰਦਾ ਹੈ। ਨਮੀ ਮਾਪ ਮਸ਼ੀਨਾਂ ਦੇ ਫ਼ਰਕ ਸਬੰਧੀ ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੀਆਂ ਮਸ਼ੀਨਾਂ ਨਾਲ ਸਾਡਾ ਕੋਈ ਸਬੰਧ ਨਹੀਂ ਹੈ। ਐਫ.ਸੀ.ਆਈ. ਮਸ਼ੀਨਾਂ ਅਧਾਰ ’ਤੇ ਝੋਨੇ ਦੀ ਖ਼ਰੀਦ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਦਸਮੇਸ਼ ਮਾਡਰਨ ਸਕੂਲ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
Ad Position 24