ਸੜਕ ਹਾਦਸੇ ਵਿਚ ਵਿਅਕਤੀ ਜ਼ਖ਼ਮੀ
ਰੁਪਾਣਾ, 24 ਅਕਤੂਬਰ (ਜਗਜੀਤ ਸਿੰਘ)-ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਜਸਕੀਰਤ ਸਿੰਘ ਵਾਸੀ ਲਖਮੀਰੇਆਣਾ ਜੋ ਕਿ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਿਹਾ।
ਰੁਪਾਣਾ, 24 ਅਕਤੂਬਰ (ਜਗਜੀਤ ਸਿੰਘ)-ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਜਸਕੀਰਤ ਸਿੰਘ ਵਾਸੀ ਲਖਮੀਰੇਆਣਾ ਜੋ ਕਿ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਵੱਲ ਜਾ ਰਿਹਾ। ਜਦ ਉਹ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਰਾਜਸਥਾਨੀ ਪੰਪ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਕਾਰ ਨਾਲ ਟੱਕਰ ਹੋ ਗਈ। ਇਸ ਘਟਨਾ ਵਿਚ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ। ਰੁਪਾਣਾ ਜਨ ਸਹਾਰਾ ਕਲੱਬ ਮੈਂਬਰਾਂ ਨੂੰ ਜਾਣਕਾਰੀ ਮਿਲਣ ’ਤੇ ਕਲੱਬ ਮੈਂਬਰ ਬੇਅੰਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੂੰ ਇਲਾਜ ਲਈ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ।