ਪ੍ਰਕਾਸ਼ ਉਤਸਵ ਨੂੰ ਸਮਰਪਿਤ ਡਰੋਨ ਸ਼ੋਅ ਅੱਜ
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਸੂਬੇ ਅੰਦਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ 25 ਅਕਤੂਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ।
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਸੂਬੇ ਅੰਦਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ 25 ਅਕਤੂਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ 25 ਅਕਤੂਬਰ ਨੂੰ ਸ਼ਾਮ 5 ਵਜੇ ਖੇਡ ਸਟੇਡੀਅਮ ਵਿਚ ਪਹੁੰਚ ਕੇ ਡਰੋਨ ਸ਼ੋਅ ਦਾ ਜ਼ਰੂਰ ਅਨੰਦ ਮਾਨਣ।