25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਦਾ ਇੰਟਰ ਕਾਲਜ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਗਿੱਦੜਬਾਹਾ, 24 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਡੀ. ਏ.

Ad Position 21
No active advertisement
ਅਜੀਤ ਡੈਸਕ 25-10-2026
ਗਿੱਦੜਬਾਹਾ, 24 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਖਿਡਾਰੀਆਂ ਵਲੋਂ ਇੰਟਰ ਕਾਲਜ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਾਜੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਇੰਟਰ ਕਾਲਜ ਦੀਆਂ ਖੇਡਾਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਕ੍ਰਿਕਟ ਤੇ ਬਾਸਕਟਬਾਲ ਵਿਚ ਲੜਕਿਆਂ ਨੇ ਚਾਂਦੀ ਦਾ ਤਗ਼ਮਾ ਅਤੇ ਬਾਸਕਟਬਾਲ ਵਿਚ ਲੜਕੀਆਂ ਦੀ ਟੀਮ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਕੋਚ ਬਲਕਰਨ ਸਿੰਘ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ। ਸਾਰੇ ਖਿਡਾਰੀਆਂ ਦਾ ਕਾਲਜ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਜਸਵਿੰਦਰ ਬਾਘਲਾ ਸਮੇਤ ਕਾਲਜ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ 1,59,260 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡੀ.ਸੀ. ਅਗਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ
Ad Position 24