ਜ਼ਿਲ੍ਹੇ ਵਿਚ 1,59,260 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡੀ.ਸੀ.
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਦੀ ਸਹੂਲਤ ਨੂੰ ਤਰਜ਼ੀਹ ਦਿੱਤੀ ਜਾਵੇ ਅਤੇ ਖ਼ਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਮੰਡੀਆਂ ਵਿਚ ਫ਼ਸਲ ਦੇ ਢੇਰ ਨਾ ਲੱਗਣ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਦਿੱਕਤ ਨਾ ਆਵੇ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1,75,520 ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 1,59,260 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ 71,638.36 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।