ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਤੇਜ਼ ਹਨੇਰੀ ਤੇ ਬਾਰਿਸ਼ ਨਾਲ ਝੋਨੇ ਦੀ ਫ਼ਸਲ ਦਾ ਮੁੜ ਨੁਕਸਾਨ
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਦੇਰ ਸ਼ਾਮ ਫਿਰ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਈ। ਜਿਸ ਨਾਲ ਖੇਤਾਂ ਵਿਚ ਖੜੀ ਝੋਨੇ ਦੀ ਫਸਲ ਨੂੂੰ ਨੁਕਸਾਨ ਪੁੱਜਾ ਹੈ।
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਦੇਰ ਸ਼ਾਮ ਫਿਰ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਈ। ਜਿਸ ਨਾਲ ਖੇਤਾਂ ਵਿਚ ਖੜੀ ਝੋਨੇ ਦੀ ਫਸਲ ਨੂੂੰ ਨੁਕਸਾਨ ਪੁੱਜਾ ਹੈ। ਝੋਨੇ ਦੀ ਵਢਾਈ ਦਾ ਕੰਮ ਰੁਕ ਗਿਆ ਹੈ। ਇਸ ਤਰ੍ਹਾਂ ਹੀ ਅਨਾਜ ਮੰਡੀਆਂ ਵਿਚ ਵਿਕਣ ਲਈ ਆਇਆ ਝੋਨਾ ਵੀ ਭਿੱਜ ਗਿਆ ਹੈ। ਝੋਨੇ ਦੀਆਂ ਢੇਰੀਆਂ ਨੂੰ ਤਰਪਾਲਾਂ ਪਾ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਬਾਰਿਸ਼ ਦਾ ਪਾਣੀ ਹੇਠਾਂ ਦੀ ਲੰਘਿਆ ਤੇ ਕਈ ਥਾਵਾਂ ’ਤੇ ਜੋ ਝੋਨਾ ਸੁਕਾਉਣ ਲਈ ਨਮੀਂ ਘੱਟ ਕਰਨ ਲਈ ਖਿਲਾਰ ਕੇ ਰੱਖਿਆ ਸੀ। ਉਹ ਵੀ ਭਿੱਜ ਗਿਆ ਹੈ। ਕੁਝ ਦਿਨਾਂ ਬਾਅਦ ਫਿਰ ਮੌਸਮ ਦੇ ਵਿਗੜੇ ਮਿਜਾਜ਼ ਨੇ ਕਿਸਾਨਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇਸ ਇਲਾਕੇ ਦੇ ਕਈ ਪਿੰਡਾਂ ਵਿਚ ਪਹਿਲਾਂ ਹੀ ਤੇਜ਼ ਝੱਖੜ ਅਤੇ ਗੜੇਮਾਰੀ ਤੇ ਬਾਰਿਸ਼ ਨਾਲ ਝੋਨੇ ਦੀ ਫਸਲ ਬਰਬਾਦ ਹੋਈ ਹੈ। ਹੁਣ ਦੁਬਾਰਾ ਮੌਸਮ ਦੀ ਖਰਾਬੀ ਕਾਰਨ ਕਿਸਾਨ ਡੂੰਘੀ ਚਿੰਤਾ ਵਿਚ ਹਨ। ਖਬਰ ਲਿਖੇ ਜਾਣ ਤੱਕ ਮੌਸਮ ਖਰਾਬ ਸੀ ਤੇ ਅਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ।