25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪ੍ਰੀਖਿਆਂ ਵਿਚੋਂ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ। ਦਸਮੇਸ਼ ਖ਼ਾਲਸਾ ਕਾਲਜ ਵਿਖੇ ਬੀ. ਏ. ਅਤੇ ਬੀ. ਸੀ. ਏ. ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ , 24 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਅਕਾਦਮਿਕ ਸੈਸ਼ਨ 2025-26 ਦੇ ਨਤੀਜੇ ਸ਼ਾਨਦਾਰ ਰਹੇ । ਬੀ .

Ad Position 21
No active advertisement
ਅਜੀਤ ਡੈਸਕ 25-10-2026
ਸ੍ਰੀ ਮੁਕਤਸਰ ਸਾਹਿਬ , 24 ਅਕਤੂਬਰ ( ਰਣਜੀਤ ਸਿੰਘ ਢਿੱਲੋਂ )- ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਅਕਾਦਮਿਕ ਸੈਸ਼ਨ 2025-26 ਦੇ ਨਤੀਜੇ ਸ਼ਾਨਦਾਰ ਰਹੇ । ਬੀ . ਏ . ਭਾਗ ਪਹਿਲਾ ਵਿਚ ਰੇਨੂੰ ਨੇ 7.75 ਅੰਕਾਂ ਨਾਲ ਪਹਿਲਾ ਅਤੇ ਦਿਲਜੋਤ ਕੌਰ ਨੇ 7.46 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ । ਬੀ . ਏ . ਭਾਗ ਦੂਜਾ ਵਿਚ ਅਨਮੋਲ ਸਿੰਘ ਨੇ 7.5 ਅੰਕਾਂ ਨਾਲ ਪਹਿਲਾ ਅਤੇ ਨਵਨੀਤ ਕੌਰ ਨੇ 7.33 ਅੰਕਾਂ ਨਾਲ ਦੂਜਾ ਸਥਾਨ ਹਾਸਿਲ ਕੀਤਾ । ਬੀ . ਏ . ਭਾਗ ਤੀਜਾ ਵਿਚ ਰੇਨੂੰ ਸੇਖੋਂ ਨੇ ਪਹਿਲਾ ਅਤੇ ਗੁਰਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਬੀ . ਸੀ . ਏ . ਭਾਗ ਤੀਜਾ ਵਿਚ ਅਕਾਸ਼ਦੀਪ ਸਿੰਘ ਨੇ ਪਹਿਲਾ ਅਤੇ ਸੁਮਨਦੀਪ ਕੌਰ ਨੇ ਦੂਜਾ ਸਥਾਨ ਹਾਸਿਲ ਕਰਕੇ ਕੀਤਾ । ਇਸ ਮੌਕੇ ਪ੍ਰਿੰਸੀਪਲ ਡਾ . ਰਛਪਾਲ ਸਿੰਘ ਉਪਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ । ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬੀਰਇੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਉਪਿੰਦਰਪਾਲ ਸਿੰਘ ਸੰਧੂ ਨੇ ਪ੍ਰਿੰਸੀਪਲ , ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਅਜਿਹੀਆਂ ਪ੍ਰਾਪਤੀਆਂ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਕਿਸਾਨ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਤੇਜ਼ ਹਨੇਰੀ ਤੇ ਬਾਰਿਸ਼ ਨਾਲ ਝੋਨੇ ਦੀ ਫ਼ਸਲ ਦਾ ਮੁੜ ਨੁਕਸਾਨ
Ad Position 24