25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਾਈ ਦਲੇਰ ਸਿੰਘ ਡੋਡ ਨੇ ਮੰਡੀਆਂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਈ ਦਲੇਰ ਸਿੰਘ ਡੋਡ ਵਲੋਂ ਫ਼ਰੀਦਕੋਟ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ।

Ad Position 21
No active advertisement
ਅਜੀਤ ਡੈਸਕ 25-10-2026
ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਈ ਦਲੇਰ ਸਿੰਘ ਡੋਡ ਵਲੋਂ ਫ਼ਰੀਦਕੋਟ ਹਲਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਪਿੰਡ ਮਚਾਕੀ ਕਲਾਂ ਦੀ ਦਾਣਾ ਮੰਡੀ ਵਿਖੇ ਬੈਠੇ ਕਿਸਾਨਾਂ ਦੱਸਿਆ ਕਿ ਉਨ੍ਹਾਂ ਨੂੰ ਮੰਡੀਆਂ ਵਿਚ ਬੈਠਿਆਂ 14 ਤੋਂ 15 ਦਿਨ ਹੋ ਚੁੱਕੇ ਹਨ, ਪਰ ਅਜੇ ਤੱਕ ਉਨ੍ਹਾਂ ਦਾ ਝੋਨਾ ਨਹੀਂ ਤੋਲਿਆ ਜਾ ਰਿਹਾ। ਕਿਸਾਨਾਂ ਨੇ ਸ਼ੈਲਰ ਮਾਲਕਾਂ ਤੇ ਮੰਡੀ ਬੋਰਡ ਦੇ ਮੀਟਰਾਂ ਦੀ ਰੀਡਿੰਗ ਵਿਚ ਤਿੰਨ ਤੋਂ ਚਾਰ ਪੁਆਇੰਟਾਂ ਦਾ ਅੰਤਰ ਹੋਣ ਦਾ ਮੁੱਦਾ ਵੀ ਉਠਾਇਆ। ਦਲੇਰ ਸਿੰਘ ਡੋਡ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ। ਮੰਡੀਆਂ ਵਿਚ ਸਿਰਫ਼ ਸਰਕਾਰੀ ਇੰਸਪੈਕਟਰਾਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਵਲੋਂ ਸਰਕਾਰੀ ਮਾਇਸਚਰ ਮੀਟਰ ਨਾਲ ਹੀ ਝੋਨੇ ਦੀ ਨਮੀ ਦੀ ਜਾਂਚ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਾ ਹੋਵੇ। ਉਨ੍ਹਾਂ ਵਲੋਂ ਮੰਡੀ ਬੋਰਡ ਦੇ ਡੀ.ਐਮ. ਦੇ ਧਿਆਨ ਵਿਚ ਸਾਰੇ ਮਸਲੇ ਲਿਆਂਦੇ ਗਏ ਤੇ ਇਨ੍ਹਾਂ ਦਾ ਜਲਦ ਤੋਂ ਜਲਦ ਹੱਲ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ ਅਤੇ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ। ਅਜਿਹੇ ਸਮੇਂ ਵਿਚ ਮੰਡੀਆਂ ਅੰਦਰ ਕਿਸਾਨਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਈਬ੍ਰਿਡ ਝੋਨੇ ’ਤੇ ਕਾਟ ਲਗਾਏ ਜਾਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਕਿਸਾਨਾਂ ਦੀ ਫ਼ਸਲ ’ਤੇ ਬੇਵਜ੍ਹਾ ਕਾਟ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸਾਨਾਂ ਦੀ ਫ਼ਸਲ ਵਿਚੋਂ ਨਾਜਾਇਜ਼ ਕਟੌਤੀ ਕੀਤੀ ਜਾਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਡੇ-ਵੱਡੇ ਫਲੈਕਸ ਬੋਰਡ ਲਗਾ ਕੇ ਕਿਸਾਨਾਂ ਦਾ ਦਾਣਾ-ਦਾਣਾ ਖ਼ਰੀਦਣ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ। ਸਰਕਾਰ ਨੂੰ ਇਸ਼ਤਿਹਾਰਬਾਜ਼ੀ ਦੀ ਬਜਾਏ ਮੰਡੀਆਂ ’ਚ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਆਪਣੀ ਫ਼ਸਲ ਵੇਚ ਕੇ ਸਮੇਂ ਸਿਰ ਘਰ ਪਰਤ ਸਕਣ। ਇਸ ਮੌਕੇ ਜਗਜੀਵਨ ਸਿੰਘ ਹਰਦਿਆਲਿਆਣਾ, ਜਸਵੀਰ ਸਿੰਘ ਜੱਸੀ, ਗੁਰਮੇਲ ਸਿੰਘ ਬਰਾੜ, ਮਨਿੰਦਰ ਸਿੰਘ ਬੀਹਲੇਵਾਲਾ, ਹਰਬੰਸ ਸਿੰਘ ਸੂਬੇਦਾਰ, ਜਸਵਿੰਦਰ ਸਿੰਘ ਸਾਦਿਕ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨ ਤੇ ਹੋਰ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਿਉਣ ਵਾਲਾ ਤੋਂ 49 ਪੇਟੀਆਂ ਗੈਰ-ਕਾਨੂੰਨੀ ਦੇਸੀ ਸ਼ਰਾਬ ਬਰਾਮਦ ਅਗਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਕਿਸਾਨ-ਡਿਪਟੀ ਕਮਿਸ਼ਨਰ
Ad Position 24