25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜਿਉਣ ਵਾਲਾ ਤੋਂ 49 ਪੇਟੀਆਂ ਗੈਰ-ਕਾਨੂੰਨੀ ਦੇਸੀ ਸ਼ਰਾਬ ਬਰਾਮਦ

ਪੰਜਗਰਾਈਂ ਕਲਾਂ, 24 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਕੋਟਕਪੂਰਾ ਵਲੋਂ ਪਿੰਡ ਜਿਉਣ ਵਾਲਾ ਤੋਂ 49 ਪੇਟੀਆਂ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਦਰਜ ਮੁਕੱਦਮੇ ਅਨੁਸਾਰ ਐਕਸਾਈਜ਼ ਇੰਸਪੈਕਟਰ ਰਮਨਦੀਪ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਘਣੀਏ ਵਾਲਾ ਵਿਖੇ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਹਰਜੀਤ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਜਿਉਣ ਵਾਲਾ ਦੇ ਘਰ ਵਿੱਕੀ ਵਾਸੀ ਕੋਟਕਪੂਰਾ ਭਾਰੀ ਮਾਤਰਾ ’ਚ ਗੈੈਰਕਾਨੂੰਨੀ ਸ਼ਰਾਬ ਉਤਾਰ ਕੇ ਗਿਆ ਹੈ ਜੇ ਮੌਕੇ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਵੱਡੀ ਮਾਤਰਾ ਵਿਚ ਗੈਰ ਕਾਨੂੰਨੀ ਬਾਹਰਲੇ ਠੇਕਿਆਂ ਦੀ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 25-10-2026
ਪੰਜਗਰਾਈਂ ਕਲਾਂ, 24 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਕੋਟਕਪੂਰਾ ਵਲੋਂ ਪਿੰਡ ਜਿਉਣ ਵਾਲਾ ਤੋਂ 49 ਪੇਟੀਆਂ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਦਰਜ ਮੁਕੱਦਮੇ ਅਨੁਸਾਰ ਐਕਸਾਈਜ਼ ਇੰਸਪੈਕਟਰ ਰਮਨਦੀਪ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਘਣੀਏ ਵਾਲਾ ਵਿਖੇ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਹਰਜੀਤ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਜਿਉਣ ਵਾਲਾ ਦੇ ਘਰ ਵਿੱਕੀ ਵਾਸੀ ਕੋਟਕਪੂਰਾ ਭਾਰੀ ਮਾਤਰਾ ’ਚ ਗੈੈਰਕਾਨੂੰਨੀ ਸ਼ਰਾਬ ਉਤਾਰ ਕੇ ਗਿਆ ਹੈ ਜੇ ਮੌਕੇ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਵੱਡੀ ਮਾਤਰਾ ਵਿਚ ਗੈਰ ਕਾਨੂੰਨੀ ਬਾਹਰਲੇ ਠੇਕਿਆਂ ਦੀ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ। ਜਾਣਕਾਰੀ ਪੁਖਤਾ ਹੋਣ ’ਤੇ ਜਦੋਂ ਉਕਤ ਸਥਾਨ ’ਤੇ ਛਾਪੇਮਾਰੀ ਕੀਤੀ ਗਈ ਤਾਂ ਮੌਕੇ ’ਤੇ 49 ਪੇਟੀਆਂ ਗੈਰਕਾਨੂੰਨੀ ਸ਼ਰਾਬ ਵੱਖ ਵੱਖ ਬਰਾਂਡਾਂ ਦੀ ਬਰਾਮਦ ਹੋਈ। ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਗਤਕਾ ਚੈਂਪੀਅਨਸ਼ਿਪ ’ਚ ਜਿੱਤੇ 7 ਸੋਨ ਤਗ਼ਮੇ ਅਗਲੀ ਖ਼ਬਰ ਭਾਈ ਦਲੇਰ ਸਿੰਘ ਡੋਡ ਨੇ ਮੰਡੀਆਂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ
Ad Position 24