ਗੁਰਮੀਤ ਸਿੰਘ ਆਰੇਵਾਲਾ ਦਾ ਦੁਬਾਰਾ ਚੇਅਰਮੈਨ ਬਣਨ ’ਤੇ ਨਿੱਘਾ ਸਵਾਗਤ
ਕੋਟਕਪੂਰਾ, 24 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੁਰਮੀਤ ਸਿੰਘ ਆਰੇਵਾਲਾ ਨੂੰ ਮਾਰਕੀਟ ਕਮੇਟੀ ਕੋਟਕਪੂਰਾ ਦਾ ਦੁਬਾਰਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਨਾਲ ਇਲਾਕਾ ਵਾਸੀਆਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਹੈ।
ਕੋਟਕਪੂਰਾ, 24 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੁਰਮੀਤ ਸਿੰਘ ਆਰੇਵਾਲਾ ਨੂੰ ਮਾਰਕੀਟ ਕਮੇਟੀ ਕੋਟਕਪੂਰਾ ਦਾ ਦੁਬਾਰਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਨਾਲ ਇਲਾਕਾ ਵਾਸੀਆਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਹੈ। ਅੱਜ ਮਾਰਕੀਟ ਕਮੇਟੀ ਦਫ਼ਤਰ ਵਿਖੇ ਸਮੂਹ ਸਟਾਫ਼ ਅਤੇ ਪਤਵੰਤੇ ਸੱਜਣਾਂ ਵਲੋਂ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਦਾ ਮੂੰਹ ਮਿੱਠਾ ਕਰਵਾ ਕੇ ਅਤੇ ਬੁੱਕੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ, ਸਿਮਰਨਜੀਤ ਸਿੰਘ ਮੱਕੜ, ਗੁਰਿੰਦਰ ਸਿੰਘ ਅਤੇ ਅਮਿਤੋਜ਼ ਸ਼ਰਮਾ (ਤਿੰਨੋ ਮੰਡੀ ਸੁਪਰਵੀਜ਼ਰ) ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ’ਤੇ ਦੁਬਾਰਾ ਭਰੋਸਾ ਪ੍ਰਗਟ ਕਰਕੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ਰਮਨਜੀਤ ਕੌਰ, ਕੁਲਬੀਰ ਸਿੰਘ, ਕ੍ਰਿਸ਼ਨ ਕੁਮਾਰ, ਪ੍ਰਵੀਨ ਗਰਗ, ਸੰਜੈ ਮਿੱਤਲ, ਅਮਨ ਸਿੰਗਲਾ ਅਤੇ ਮਹਿੰਦਰਪਾਲ ਸਿੰਘ ਲੱਕੀ ਮੱਕੜ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ, ਆਗੂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।