25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮਾਨਸਿਕ ਸਿਹਤ ਜਾਗਰੂਕਤਾ ਕੈਂਪ ਲਗਾਇਆ

ਕੋਟਕਪੂਰਾ, 24 ਅਕਤੂਬਰ (ਮੋਹਰ ਸਿੰਘ ਗਿੱਲ)-ਫ਼ੇਬਲ ਪਬਲਿਕ ਸਕੂਲ ਕੋਟਕਪੂਰਾ ਵਿਖੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਮਾਨਸਿਕ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ, ਮਾਨਸਿਕ ਸਮੱਸਿਆਵਾਂ ਦੇ ਲੱਛਣਾਂ ਅਤੇ ਉਨ੍ਹਾਂ ਨਾਲ ਨਜਿੱਠਣ ਦੇ ਸਹੀ ਤਰੀਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 25-10-2026
ਕੋਟਕਪੂਰਾ, 24 ਅਕਤੂਬਰ (ਮੋਹਰ ਸਿੰਘ ਗਿੱਲ)-ਫ਼ੇਬਲ ਪਬਲਿਕ ਸਕੂਲ ਕੋਟਕਪੂਰਾ ਵਿਖੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਮਾਨਸਿਕ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ, ਮਾਨਸਿਕ ਸਮੱਸਿਆਵਾਂ ਦੇ ਲੱਛਣਾਂ ਅਤੇ ਉਨ੍ਹਾਂ ਨਾਲ ਨਜਿੱਠਣ ਦੇ ਸਹੀ ਤਰੀਕਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਸਕੂਲ ਦੀ ਕਾਊਂਸਲਰ ਚਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਾਨਸਿਕ ਸਿਹਤ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਸਮਝਾਇਆ ਕਿ ਲਗਾਤਾਰ ਤਣਾਅ, ਚਿੰਤਾ , ਉਦਾਸੀ, ਵਿਹਾਰ ਵਿੱਚ ਤਬਦੀਲੀਆਂ, ਇਕੱਲਾਪਣ ਅਤੇ ਧਿਆਨ ਕੇਂਦਰਿਤ ਕਰਨ ਵਿਚ ਮੁਸ਼ਕਿਲ ਵਰਗੇ ਲੱਛਣਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਖੁੱਲ੍ਹ ਕੇ ਪ੍ਰਗਟ ਕਰਨ, ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨ ਅਤੇ ਲੋੜ ਪੈਣ ’ਤੇ ਮਾਹਿਰਾਂ ਦੀ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ। ਚੇਅਰਮੈਨ ਹਰਜਿੰਦਰ ਸਿੰਘ ਧਾਲੀਵਾਲ ਅਤੇ ਪ੍ਰਿੰਸੀਪਲ ਸ਼ਵਿੰਦਰ ਸੇਠੀ ਨੇ ਵੀ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ 1 ਨਵੰਬਰ ਨੂੰ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼ ਅਗਲੀ ਖ਼ਬਰ ਗੁਰਮੀਤ ਸਿੰਘ ਆਰੇਵਾਲਾ ਦਾ ਦੁਬਾਰਾ ਚੇਅਰਮੈਨ ਬਣਨ ’ਤੇ ਨਿੱਘਾ ਸਵਾਗਤ
Ad Position 24