26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੇ ਅੰਤਰ ਯੁਵਕ ਮੇਲੇ ’ਚੋਂ 8 ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਜੈਤੋ, 25 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਵਲੋਂ ਅੱਜ ਦਿੱਤੇ ਗਏ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਫ਼ਰੀਦਕੋਟ ਵਲੋਂ ਦਰਜ਼ਨਾਂ ਪਿੰਡਾਂ ਵਿਚ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫ਼ੂਕੇ ਗਏ। ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਰੋੜੀਕਪੂਰਾ, ਮੱਤਾ, ਘਣੀਆਂ, ਵਾੜਾ ਭਾਈਕਾ, ਜੈਤੋ ਸਮੇਤ ਦਰਜ਼ਨਾਂ ਪਿੰਡਾਂ ਵਿਚ ਨਸ਼ਿਆਂ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਦੇ ਪੁਤਲੇ ਫ਼ੂਕੇ ਗਏ।

Ad Position 21
No active advertisement
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੇ ਅੰਤਰ ਯੁਵਕ ਮੇਲੇ ’ਚੋਂ 8 ਪੁਜ਼ੀਸ਼ਨਾਂ ਹਾਸਿਲ ਕੀਤੀਆਂ 26-10-2026
ਜੈਤੋ, 25 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਵਲੋਂ ਅੱਜ ਦਿੱਤੇ ਗਏ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਫ਼ਰੀਦਕੋਟ ਵਲੋਂ ਦਰਜ਼ਨਾਂ ਪਿੰਡਾਂ ਵਿਚ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫ਼ੂਕੇ ਗਏ। ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਰੋੜੀਕਪੂਰਾ, ਮੱਤਾ, ਘਣੀਆਂ, ਵਾੜਾ ਭਾਈਕਾ, ਜੈਤੋ ਸਮੇਤ ਦਰਜ਼ਨਾਂ ਪਿੰਡਾਂ ਵਿਚ ਨਸ਼ਿਆਂ ਲਈ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਦੇ ਗੱਠਜੋੜ ਦੇ ਪੁਤਲੇ ਫ਼ੂਕੇ ਗਏ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਕੌਮਾਂਤਰੀ ਲੜੀ ਤੋੜ ਕੇ ਨਸ਼ਿਆਂ ਦੇ ਕਾਰੋਬਾਰ ਵਿਚ ਗਲਤਾਨ ਸਿਆਸੀ ਲੀਡਰਾਂ, ਪੁਲਿਸ ਅਧਿਕਾਰੀਆਂ ਅਤੇ ਇਸ ਨਾਲ ਵੱਡੇ ਪੱਧਰ ’ਤੇ ਜੁੜੇ ਹੋਰਨਾਂ ਵੱਡੇ ਸਮਗਲਰਾਂ ਅਤੇ ਪਰਮਿੰਦਰ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦੇ ਇਲਾਜ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਉਨ੍ਹਾਂ ਨੂੰ ਢੁਕਵਾਂ ਰੁਜ਼ਗਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਅੱਜ ਸੱਤਾ ਭੋਗ ਚੁੱਕੀਆਂ ਜਾਂ ਸੱਤਾ ਦੀ ਲਾਲਸਾ ਰੱਖ ਰਹੀਆਂ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਅੰਦਰ ਨਸ਼ਿਆਂ ਨੂੰ ਬੰਦ ਕਰਨ ਦੇ ਢੱਕਵੰਜ ਕਰ ਰਹੀਆਂ ਹਨ ਪਰ ਉਨ੍ਹਾਂ ਦੇ ਰਾਜ ਦੌਰਾਨ ਹੀ ਇਹ ਨਸ਼ੇ ਨੇ ਪੈਰ੍ਹ ਪਸਾਰੇ ਅਤੇ ਵਧਿਆ ਫੁੱਲਿਆ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਦੀ ਕੌਮਾਂਤਰੀ ਲੜੀ ਤੋੜੀ ਜਾਵੇ ਅਤੇ ਸ਼ਰਾਬ ਦੀ ਵਿਕਰੀ ਕਰਕੇ ਪੰਜਾਬ ਦਾ ਖਜ਼ਾਨਾ ਭਰਨ ਦੀ ਨੀਤੀ ਖਤਮ ਕੀਤੀ ਜਾਵੇ ਅਤੇ ਯੁੱਧ ਲੋਕਾਂ ਵਿਰੁੱਧ ਤੁਰੰਤ ਰੋਕਿਆ ਜਾਵੇ ਅਤੇ ਪੰਜਾਬ ਅੰਦਰ ਚੱਲਦੀਆਂ ਸਿੰਥੈਟਿਕ ਨਸ਼ਿਆਂ ਦੀਆਂ ਫੈਕਟਰੀਆਂ ਬੰਦ ਕਰਕੇ ਨਸ਼ਿਆਂ ਦੇ ਵਪਾਰੀਆਂ ਦੀਆਂ ਜਾਇਦਾਦਾਂ ਜਬਤ ਕਰਕੇ ਨਸ਼ਿਆਂ ਨਾਲ ਜ਼ਿੰਦਗੀ ਗਵਾਉਣ ਵਾਲੇ ਅਤੇ ਨਸ਼ਿਆਂ ਦਾ ਵਿਰੋਧ ਕਰਦੇ ਹੋਏ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਧਨਾੜ ਲੋਕਾਂ ’ਤੇ ਮੋਟੇ ਟੈਕਸ ਲਗਾ ਕੇ ਖਜ਼ਾਨਾ ਜੁਟਾਇਆ ਜਾਵੇ ਅਤੇ ਇਸ ਖਜ਼ਾਨੇ ਦਾ ਮੂੰਹ ਕਾਰਪੋਰੇਟ ਘਰਾਣਿਆਂ ਵਲੋਂ ਹਟਾ ਕੇ ਬੇਰੁਜ਼ਗਾਰੀ ਦੂਰ ਕਰਨ ਲਈ ਆਮ ਲੋਕਾਂ ਲਈ ਖੋਲਿ੍ਹਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਮੰਡਲ ਬਰਗਾੜੀ ਦੇ ਵੱਖ-ਵੱਖ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ ਪੰਜਗਰਾਈਂ ਕਲਾਂ ’ਚ ਝਾੜੂ ਫ਼ੂਕ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
Ad Position 24