26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਰਕਾਰੀ ਸਕੂਲ ਬਰਗਾੜੀ ਵਿਖੇ ਇਕ ਰੋਜ਼ਾ ਕੈਂਪ ਲਗਾਇਆ

ਬਰਗਾੜੀ, 25 ਅਕਤੂਬਰ (ਲਖਵਿੰਦਰ ਸ਼ਰਮਾ)-ਪੀ. ਐਮ.

Ad Position 21
No active advertisement
ਅਜੀਤ ਡੈਸਕ 26-10-2026
ਬਰਗਾੜੀ, 25 ਅਕਤੂਬਰ (ਲਖਵਿੰਦਰ ਸ਼ਰਮਾ)-ਪੀ.ਐਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਸਕੂਲ ਇੰਚਾਰਜ ਅਜੀਜਪ੍ਰੀਤ ਕੌਰ ਦੀ ਦੇਖ ਰੇਖ ਹੇਠ ਬੱਚਿਆਂ ਦਾ ਇਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ। ਜਿਸ ਵਿਚ ਬੱਚਿਆਂ ਨੇ ਸਕੂਲ ਅਤੇ ਆਸ ਪਾਸ ਦੇ ਇਲਾਕੇ ਵਿਚ ਵੱਧ ਚੜ੍ਹ ਕੇ ਭਾਗ ਲੈਂਦਿਆਂ ਸਮਾਜ ਸੇਵਾ ਕੀਤੀ। ਕੈਂਪ ਦੌਰਾਨ ਬੱਚਿਆਂ ਨੂੰ ਸਮਾਜ ਸੇਵਾ, ਅਨੁਸ਼ਾਸਨ, ਸਹਿਯੋਗ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਦੇ ਐਨ.ਐਸ.ਐਸ ਸਬੰਧੀ ਭਾਸ਼ਣ, ਕਵਿਤਾਵਾਂ, ਗੀਤਾਂ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਕੈਂਪ ਦੌਰਾਨ ਵਧੀਆ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਅੱਜ ਤੋਂ ਕੁਝ ਸਮਾਂ ਪਹਿਲਾਂ ਲਗਪਗ ਸਾਰੇ ਪਿੰਡਾਂ ਵਿਚ ਪਿੰਡ ਦੇ ਨੌਜਵਾਨਾਂ ਵਲੋਂ ਸਾਂਝੇ ਰੂਪ ਵਿਚ ਇਕ ਕਲੱਬ ਬਣਾ ਕੇ ਪਿੰਡ ਵਿਚ ਐਨ.ਐਸ.ਐਸ ਕੈਂਪ ਲਗਾਇਆ ਜਾਂਦਾ ਸੀ, ਜਿਸ ਦੌਰਾਨ ਬਿਨਾਂ ਭੇਦਭਾਵ ਪੂਰੇ ਉਤਸ਼ਾਹ ਨਾਲ ਸਾਰੇ ਪਿੰਡ ਦੀ ਸਾਫ਼ ਸਫ਼ਾਈ ਕੀਤੀ ਜਾਂਦੀ ਸੀ। ਸਕੂਲ ਇੰਚਾਰਜ ਅਜੀਜਪ੍ਰੀਤ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਚਤਰ ਦਾਸ ਨੇ ਸਮੂਹ ਬੱਚਿਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਬੱਚਿਆਂ ਨੂੰ ਪੂਰੇ ਉਤਸ਼ਾਹ ਨਾਲ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ। ਇਸ ਮੌਕੇ ਅਧਿਆਪਕਾ ਸੁਨੀਤਾ ਅਰੋੜਾ, ਸਤਿੰਦਰ ਕੌਰ, ਜਸਵੰਤ ਸਿੰਘ, ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਤੇ ਗੜੇਮਾਰੀ ਨਾਲ ਮੰਡੀਆਂ ’ਚ ਪਏ ਤੇ ਖੇਤਾਂ ’ਚ ਖੜ੍ਹੇ ਝੋਨੇ ਤੇ ਬਾਸਮਤੀ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਐਸ. ਐਮ. ਐਸ. ਐਮ. ਸਕੂਲ ਝੋਟੀਵਾਲਾ ਵਿਖੇ ਵਾਤਾਵਰਨ ਦੀ ਸੰਭਾਲ ਸੰਬੰਧੀ ਕੈਂਪ ਲਗਾਇਆ
Ad Position 24