25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਾਜ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਪਿੰਡ ਸੰਧਵਾਂ ਵਿਖੇ ਸਵ.

Ad Position 21
No active advertisement
ਅਜੀਤ ਡੈਸਕ 26-10-2026
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਾਜ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਪਿੰਡ ਸੰਧਵਾਂ ਵਿਖੇ ਸਵ. ਸਰਦਾਰ ਜਗਜੀਤ ਸਿੰਘ ਯਾਦਗਾਰੀ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਧਰਮਸ਼ਾਲਾ ਵਰਗੀਆਂ ਸਾਂਝੀਆਂ ਇਮਾਰਤਾਂ ਪਿੰਡਾਂ ਦੀ ਸਮਾਜਿਕ ਤੇ ਸੱਭਿਆਚਾਰਕ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ। ਇਨ੍ਹਾਂ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮਾਂ ਦੇ ਆਯੋਜਨ ਲਈ ਸੁਵਿਧਾਜਨਕ ਥਾਂ ਉਪਲਬਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਮੈਂ ਆਪਣੇ ਪਿੰਡ ਵਾਸੀਆਂ ਦੀ ਜ਼ਰੂਰਤ ਨੂੰ ਪੂਰਾ ਕੀਤਾ। ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਦਾ ਨਵੀਨੀਕਰਨ ਕਰਨ ’ਤੇ 25 ਲੱਖ ਰੁਪਏ ਖਰਚ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਜੋ ਹੋਰ ਵੀ ਵਿਕਾਸ ਦੇ ਕੰਮ ਬਾਕੀ ਰਹਿੰਦੇ ਹਨ, ਉਹ ਵੀ ਜਲਦ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਪਿੰਡਾਂ ਵਿਚ ਵਿਕਾਸ ਕਾਰਜ ਲੋਕਾਂ ਦੀ ਲੋੜ ਅਤੇ ਮੰਗ ਅਨੁਸਾਰ ਤਰਜੀਹੀ ਅਧਾਰ ‘ਤੇ ਕਰਵਾਏ ਜਾ ਰਹੇ ਹਨ। ਪਿੰਡ ਦੇ ਲੋਕਾਂ ਨੇ ਸਪੀਕਰ ਸ: ਸੰਧਵਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਦੀ ਧਰਮ ਪਤਨੀ ਗੁਰਪ੍ਰੀਤ ਕੌਰ ਸੰਧਵਾਂ, ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਪੰਚ, ਰਾਜ ਸਿੰਘ ਪੰਚ, ਪਲਵਿੰਦਰ ਸਿੰਘ ਪੰਚ, ਅਮਰਜੀਤ ਸਿੰਘ ਪੰਚ, ਪ੍ਰਤਾਪ ਸਿੰਘ ਪੰਚ, ਸ਼ਮਿੰਦਰ ਕੌਰ ਪੰਚ, ਮਨਪ੍ਰੀਤ ਕੌਰ ਪੰਚ, ਸੁਖਜਿੰਦਰ ਕੌਰ ਗਿੱਲ ਪੰਚ, ਮਨਜੀਤ ਕੌਰ ਧਾਲੀਵਾਲ ਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਲੋਕਾਂ ਨੂੰ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਵੰਡੇ ਅਗਲੀ ਖ਼ਬਰ ਤੇਜ਼ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੁਕਾਏ, ਮੰਡੀਆਂ ’ਚ ਪਈ ਹਜ਼ਾਰਾਂ ਟਨ ਫ਼ਸਲ ਭਿੱਜੀ
Ad Position 24