06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਵਾਤਾਵਰਣ ਜਾਗਰੂਕਤਾ ਲੈਕਚਰ ਕਰਵਾਇਆ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ, ਪਟਾਕੇ ਨਾ ਚਲਾਉਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਲਿਆ ਪ੍ਰਣ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਵਾਤਾਵਰਣ ਜਾਗਰੂਕਤਾ ਅਤੇ ਪ੍ਰੇਰਨਾਦਾਇਕ ਲੈਕਚਰ ਕਰਵਾਇਆ ਗਿਆ। ਮੁੱਖ ਵਕਤਾ ਵਜੋਂ ਪਹੁੰਚੇ ਸੁਸਾਇਟੀ ਦੇ ਪ੍ਰੈੱਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵਾਤਾਵਰਣ ਵਿਚ ਲਗਾਤਾਰ ਹੋ ਰਿਹਾ ਵਿਗਾੜ ਅਤੇ ਕੁਦਰਤ ਨਾਲ ਕੀਤੀ ਜਾ ਰਹੀ ਛੇੜਛਾੜ ਮਨੁੱਖੀ ਜੀਵਨ ਲਈ ਗੰਭੀਰ ਖਤਰਾ ਬਣਦੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 07-11-2026
ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਵਾਤਾਵਰਣ ਜਾਗਰੂਕਤਾ ਅਤੇ ਪ੍ਰੇਰਨਾਦਾਇਕ ਲੈਕਚਰ ਕਰਵਾਇਆ ਗਿਆ। ਮੁੱਖ ਵਕਤਾ ਵਜੋਂ ਪਹੁੰਚੇ ਸੁਸਾਇਟੀ ਦੇ ਪ੍ਰੈੱਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਵਾਤਾਵਰਣ ਵਿਚ ਲਗਾਤਾਰ ਹੋ ਰਿਹਾ ਵਿਗਾੜ ਅਤੇ ਕੁਦਰਤ ਨਾਲ ਕੀਤੀ ਜਾ ਰਹੀ ਛੇੜਛਾੜ ਮਨੁੱਖੀ ਜੀਵਨ ਲਈ ਗੰਭੀਰ ਖਤਰਾ ਬਣਦੀ ਜਾ ਰਹੀ ਹੈ। ਇਸ ਦਾ ਖਮਿਆਜ਼ਾ ਸਾਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਕੁਦਰਤੀ ਆਫ਼ਤਾਂ ਦੇ ਰੂਪ ਵਿਚ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਉਣ, ਫੈਕਟਰੀਆਂ ਅਤੇ ਵਾਹਨਾਂ ਵਿਚੋਂ ਨਿਕਲਦੇ ਧੂੰਏਂ ਅਤੇ ਤਿਉਹਾਰਾਂ ਮੌਕੇ ਚਲਾਏ ਜਾਂਦੇ ਪਟਾਕਿਆਂ ਕਾਰਨ ਹੋਣ ਵਾਲੇ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਵਿਸਥਾਰ ਨਾਲ ਸਮਝਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ। ਸਕੂਲ ਦੇ ਕਾ. ਪ੍ਰਿੰਸੀਪਲ ਸੁਖਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸਿਹਤ, ਸਿੱਖਿਆ, ਵਾਤਾਵਰਣ, ਟਰੈਫ਼ਿਕ ਨਿਯਮਾਂ, ਸਮਾਜਿਕ ਕੁਰੀਤੀਆਂ ਦੇ ਖਾਤਮੇ ਅਤੇ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸਕੂਲ ਦੇ ਕਾ. ਵਾਈਸ- ਪ੍ਰਿੰਸੀਪਲ ਹਰਸਿਮਰਨਜੀਤ ਕੌਰ ਨੇ ਕਿਹਾ ਕਿ ਅਜਿਹੇ ਉਪਰਾਲੇ ਇਕ ਸਿਹਤਮੰਦ ਅਤੇ ਜਾਗਰੂਕ ਸਮਾਜ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਜਾਗਰੂਕਤਾ ਸਬੰਧੀ ਕਾਪੀਆਂ ਵੀ ਵੰਡੀਆਂ ਗਈਆਂ। ਲੈਕਚਰ ਤੋਂ ਪ੍ਰੇਰਿਤ ਹੋ ਕੇ ਵਿਦਿਆਰਥੀਆਂ ਨੇ ‘ਜਾਗਾਂਗੇ, ਜਗਾਵਾਂਗੇ –ਵਾਤਾਵਰਣ ਬਚਾਵਾਂਗੇ’ ਵਰਗੇ ਨਾਅਰੇ ਲਗਾਉਂਦਿਆਂ ਸਾਰੀ ਜ਼ਿੰਦਗੀ ਪਟਾਕੇ ਨਾ ਚਲਾਉਣ, ਵਾਤਾਵਰਣ ਦੀ ਸੰਭਾਲ ਕਰਨ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਪ੍ਰਣ ਲਿਆ। ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਗੁਰਿੰਦਰ ਸਿੰਘ ਮਹਿੰਦੀਰੱਤਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸਿਮਰਜੀਤ ਸਿੰਘ ਸੇਖੋਂ ਸਮੇਤ ਸਮੂਹ ਪ੍ਰਬੰਧਕਾਂ ਅਤੇ ਸਟਾਫ਼ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਇੰਡਸਟਰੀਅਲ ਅਦਾਰੇ ‘ਵਰਧਮਾਨ’ ਨੇ ਸਕਿਲ ਡਿਵੈਲਪਮੈਂਟ ਸੈਂਟਰ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਿਤ-22 ਆਰਜ਼ੀ ਲਾਈਸੈਂਸ ਜਾਰੀ
Ad Position 24