ਪੰਜਾਬ ਸਰਕਾਰ ਨੰਬਰਦਾਰਾਂ ਨੂੰ ਮਾਣ ਭੱਤਾ ਦੇਵੇ ਅਤੇ ਸੜ੍ਹਕਾਂ ਟੋਲ ਟੈਕਸ ਮੁਆਫ ਕਰੇ : ਪੰਜਗਰਾਈਂ
ਬਰਗਾੜੀ, 6 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਨੰਬਰਦਾਰ ਪਿਛਲੇ ਲੰਮੇ ਸਮੇਂ ਤੋਂ ਪ੍ਰਸ਼ਾਸਨ ਅਤੇ ਲੋਕਾਂ ’ਚ ਇਕ ਅਹਿਮ ਕੜੀ ਦਾ ਕੰਮ ਕਰਦੇ ਆ ਰਹੇ ਹਨ। ਇਸ ਦੇ ਬਾਵਜੂਦ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਇਨ੍ਹਾਂ ਕੋਈ ਸਹੂਲਤ ਨਹੀਂ ਦਿੱਤੀ ਜਿਸ ਕਰਕੇ ਇਨ੍ਹਾਂ ਦੀ ਆਰਥਿਕ ਹਾਲਤ ਡਾਵਾਂਡੋਲ ਹੈ।
ਬਰਗਾੜੀ, 6 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)-ਨੰਬਰਦਾਰ ਪਿਛਲੇ ਲੰਮੇ ਸਮੇਂ ਤੋਂ ਪ੍ਰਸ਼ਾਸਨ ਅਤੇ ਲੋਕਾਂ ’ਚ ਇਕ ਅਹਿਮ ਕੜੀ ਦਾ ਕੰਮ ਕਰਦੇ ਆ ਰਹੇ ਹਨ। ਇਸ ਦੇ ਬਾਵਜੂਦ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਇਨ੍ਹਾਂ ਕੋਈ ਸਹੂਲਤ ਨਹੀਂ ਦਿੱਤੀ ਜਿਸ ਕਰਕੇ ਇਨ੍ਹਾਂ ਦੀ ਆਰਥਿਕ ਹਾਲਤ ਡਾਵਾਂਡੋਲ ਹੈ। ਇਸ ਲਈ ਪੰਜਾਬ ਸਰਕਾਰ ਨੰਬਰਦਾਰਾਂ ਦੀ ਯੋਗਤਾ ਅਨੁਸਾਰ ਉਨ੍ਹਾਂ ਨੂੰ ਬਣਦਾ ਮਾਣ ਭੱਤਾ ਦੇਵੇ ਅਤੇ ਪੰਜਾਬ ਦੀਆਂ ਸੜ੍ਹਕਾਂ ਉੱਪਰ ਲੱਗਦਾ ਟੋਲ ਟੈਕਸ ਮੁਆਫ ਕਰੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਐਸ.ਸੀ. ਸੈੱਲ ਦੇ ਪੰਜਾਬ ਪ੍ਰਧਾਨ ਜਸਪਾਲ ਸਿੰਘ ਪੰਜਗਰਾਈਂ ਨੇ ਭਾਜਪਾ ਦੇ ਸੀਨੀਅਰ ਆਗੂ ਡਾ. ਬਲਵਿੰਦਰ ਸਿੰਘਦੇ ਗ੍ਰਹਿ ਬਰਗਾੜੀ ਵਿਖੇ ਕਰਦਿਆਂ ਕੀਤਾ। ਉਨ੍ਹਾਂ ਕਿਹਾ ਪਹਿਲੇ ਸਮਿਆਂ ’ਚ ਇਹ ਅਹੁਦਾ ਪੀੜ੍ਹੀ ਦਰ ਪੀੜ੍ਹ ਜ਼ਿਆਦਾਤਰ ਪਿੰਡਾਂ ਦੇ ਅਮੀਰ ਪਰਿਵਾਰਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦੀ ਬਹੁਤੀ ਲੋੜ ਨਹੀਂ ਹੁੰਦੀ ਸੀ। ਇਸ ਮੌਕੇ ਮੰਡਲ ਪ੍ਰਧਾਨ ਹਰਮੇਲ ਸਿੰਘ ਚਹਿਲ, ਆਤਮਾ ਰਾਮ, ਜਗਸੀਰ ਸਿੰਘ ਜੱਗਾ, ਡਾ. ਜਗਸੀਰ ਸਿੰਘ, ਰੁਲਦੂ ਸਿੰਘ, ਬਲਾਕ ਸੰਮਤੀ ਮੈਂਬਰ ਵਿਜੇ ਕੁਮਾਰ ਵਿੱਕੀ ਆਦਿ ਹਾਜ਼ਰ ਸਨ।