07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

13.820 ਲੀਟਰ ਦੇਸੀ ਠੇਕਾ ਸ਼ਰਾਬ ਸਮੇਤ 1 ਕਾਬੂ

ਪੰਜਗਰਾਈਂ ਕਲਾਂ, 6 ਨਵੰਬਰ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਪੁਲਿਸ ਵਲੋਂ ਇਕ ਵਿਅਕਤੀ ਨੂੰ 13. 820 ਲੀਟਰ ਦੇਸੀ ਠੇਕਾ ਸ਼ਰਾਬ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ।

Ad Position 21
No active advertisement
ਅਜੀਤ ਡੈਸਕ 07-11-2026
ਪੰਜਗਰਾਈਂ ਕਲਾਂ, 6 ਨਵੰਬਰ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਪੁਲਿਸ ਵਲੋਂ ਇਕ ਵਿਅਕਤੀ ਨੂੰ 13.820 ਲੀਟਰ ਦੇਸੀ ਠੇਕਾ ਸ਼ਰਾਬ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਸੁਖਮੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਜਾਂਚ ਸਬੰਧੀ ਗਸ਼ਤ ’ਤੇ ਦਾਣਾ ਮੰਡੀ ਪੰਜਗਰਾਈਂ ਕਲਾਂ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਹਰਜੀਤ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਜਿਉਣ ਵਾਲਾ ਬਾਹਰੋਂ ਠੇਕਾ ਸ਼ਰਾਬ ਦੇਸੀ ਲਿਆ ਕਿ ਵੇਚਣ ਦਾ ਆਦੀ ਹੈ ਜੋ ਅੱਜ ਵੀ ਪਿੰਡ ਪੰਜਗਰਾਈਂ ਕਲਾਂ ਤੋਂ ਮੱਲਕੇ ਨੂੰ ਜਾਣ ਵਾਲੀ ਸੜਕ ਦੇ ਨਜ਼ਦੀਕ ਬੈਠਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਜੇਕਰ ਮੌਕੇ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਵਿਅਕਤੀ ਨੂੰ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕੀਤਾ ਜਾ ਸਕਦਾ ਹੈ। ਇਤਲਾਹ ਪੁਖਤਾ ਹੋਣ ’ਤੇ ਮੌਕੇ ਉੱਪਰ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ 13.820 ਲੀਟਰ ਦੇਸੀ ਠੇਕਾ ਸ਼ਰਾਬ ਸਮੇਤ ਕਾਬੂ ਕਰਕੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ 32ਵੀਂ ਨੈਸ਼ਨਲ ਸਾਇੰਸ ਕਾਂਗਰਸ ’ਚ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਮੋਹਰੀ ਅਗਲੀ ਖ਼ਬਰ ਦਾਜ ਮੰਗਣ ਦੇ ਦੋਸ਼ਾਂ ਤਹਿਤ ਵਿਚੋਲਿਆਂ ਸਮੇਤ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24