07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੁਲਿਸ ਵਲੋਂ 3 ਮਹੀਨਿਆਂ ’ਚ ਨਸ਼ਿਆਂ ਖ਼ਿਲਾਫ਼ 635 ਮੁਕੱਦਮੇ ਦਰਜ, 946 ਮੁਲਜ਼ਮ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਐਸ.

Ad Position 21
No active advertisement
ਅਜੀਤ ਡੈਸਕ 07-11-2026
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਪਿਛਲੇ ਤਿੰਨ ਮਹੀਨਿਆਂ ਦੌਰਾਨ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਨਾਲ ਸੰਬੰਧਿਤ 635 ਮੁਕੱਦਮੇ ਦਰਜ ਕਰਕੇ 946 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਐਸ.ਪੀ. ਦੀ ਸਿੱਧੀ ਨਿਗਰਾਨੀ ਹੇਠ ਜ਼ਿਲ੍ਹੇ ਵਿਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ, ਚੈਕਿੰਗ, ਛਾਪੇਮਾਰੀ ਅਤੇ ਗਸ਼ਤ ਤੇਜ਼ ਕੀਤੀ ਗਈ ਹੈ। ਪੁਲਿਸ ਵਲੋਂ ਨਸ਼ਾ ਤਸਕਰਾਂ, ਸਪਲਾਇਰਾਂ ਅਤੇ ਇਸ ਗ਼ੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਕੀਤੀ ਗਈ ਕਾਰਵਾਈ ਦੌਰਾਨ 1.572 ਕਿੱਲੋਗ੍ਰਾਮ ਹੈਰੋਇਨ, 264.685 ਕਿੱਲੋਗ੍ਰਾਮ ਪੋਸਤ, 1,05,070 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ, 30 ਗ੍ਰਾਮ ਅਫ਼ੀਮ, 120 ਗ੍ਰਾਮ ਗਾਂਜਾ ਅਤੇ 26,620 ਪ੍ਰੇਗਾਬਾਲਿਨ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪੁਲਿਸ ਵਲੋਂ ਨਸ਼ਿਆਂ ਦੀ ਸਪਲਾਈ ਨਾਲ ਜੁੜੇ ਮੁੱਖ ਵਿਅਕਤੀਆਂ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਪਛਾਣ ਕਰਕੇ ਅਗਲੇਰੀ ਜਾਂਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੇ ਤਸਕਰਾਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ ਹੈ, ਸਗੋਂ ਨਸ਼ੇ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਇਲਾਜ, ਕਾਊਂਸਲਿੰਗ ਤੇ ਮੁੜ ਵਸੇਬੇ ਰਾਹੀਂ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਗੰਭੀਰ ਮਾਮਲਿਆਂ ਵਿਚ ਸ਼ਾਮਿਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰੀ ਰਾਹੀਂ ਬਣਾਈ ਗਈ ਗ਼ੈਰ-ਕਾਨੂੰਨੀ ਜਾਇਦਾਦ ਦੀ ਪੁਸ਼ਟੀ ਹੋਣ ਤੋਂ ਬਾਅਦ ਸਮਰੱਥ ਅਥਾਰਟੀ ਰਾਹੀਂ ਉਸ ਨੂੰ ਫਰੀਜ਼ ਕਰਵਾਉਣ ਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਐਸ.ਐਸ.ਪੀ. ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਵੇਚਣ, ਸਪਲਾਈ ਕਰਨ ਜਾਂ ਇਸ ਗ਼ੈਰ-ਕਾਨੂੰਨੀ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰੇ।
Ad Position 22
No active advertisement
ਪਿਛਲੀ ਖ਼ਬਰ ਨਸ਼ੇੜੀਆਂ ਦਾ ਅੱਡਾ ਬਣਿਆ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਖਿਡਾਰੀ ਖੱਡਿਆਂ ’ਚ ਪ੍ਰੈਕਟਿਸ ਕਰਨ ਲਈ ਮਜ਼ਬੂਰ ਅਗਲੀ ਖ਼ਬਰ ਫ਼ਰੀਦਕੋਟ ’ਚ ਮਠਿਆਈਆਂ ਦੀਆਂ ਦੁਕਾਨਾਂ ’ਤੇ ਸਿਹਤ ਵਿਭਾਗ ਵਲੋਂ ਚੈਕਿੰਗ
Ad Position 24