07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਬੱਚਿਆਂ ਨੇ ਗਰੀਨ ਦੀਵਾਲੀ ਮਨਾਉਣ ਦਾ ਲਿਆ ਪ੍ਰਣ ਦੀਵਾ ਅਤੇ ਥਾਲੀ ਸਜਾਵਟ, ਰੰਗੋਲੀ ਤੇ ਹਾਊਸ ਬੋਰਡ ਸਜਾਵਟ ਦੇ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੀ. ਆਰ.

Ad Position 21
No active advertisement
ਅਜੀਤ ਡੈਸਕ 07-11-2026
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸੀ.ਆਰ.ਐਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਸਿਰਜਣਾਤਮਕ ਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ। ਤੀਜੀ ਤੋਂ ਛੇਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੀਵਾ ਸਜਾਵਟ ਅਤੇ ਥਾਲੀ ਸਜਾਵਟ ਮੁਕਾਬਲਿਆਂ ਵਿੱਚ ਭਾਗ ਲਿਆ, ਜਦਕਿ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਆਪਣੇ-ਆਪਣੇ ਹਾਊਸ ਅਨੁਸਾਰ ਗਰੁੱਪ ਬਣਾ ਕੇ ਹਾਊਸ ਬੋਰਡ ਸਜਾਵਟ ਅਤੇ ਰੰਗੋਲੀ ਮੁਕਾਬਲਿਆਂ ਵਿਚ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ। ਪ੍ਰਿੰਸੀਪਲ ਹਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਟਾਕੇ ਚਲਾਉਣ ਨਾਲ ਵਾਤਾਵਰਨ ਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਦੂਰ ਰਹਿਣ ਅਤੇ ਦੀਵੇ ਜਗਾ ਕੇ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਗਰੀਨ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ। ਸਕੂਲ ਦੇ ਮੈਨੇਜਰ ਵਿਜੇ ਵਾਟਸ ਤੇ ਪ੍ਰਿੰਸੀਪਲ ਹਰਪਾਲ ਕੌਰ ਨੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਾਰਿਆਂ ਦਾ ਜਲੇਬੀਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਨੇ ਦੀਵਾਲੀ ਨਾਲ ਸੰਬੰਧਿਤ ਸੁੰਦਰ ਕਵਿਤਾਵਾਂ ਪੇਸ਼ ਕਰਕੇ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾਇਆ। ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਥਾਲੀ ਸਜਾਵਟ ਮੁਕਾਬਲੇ ਵਿਚ ਯਜੁਰਵੇਦ ਹਾਊਸ ਦੀ ਮਨਸੀਰਤ ਨੇ ਪਹਿਲਾ, ਦੀਵਾ ਸਜਾਵਟ ਮੁਕਾਬਲੇ ਵਿਚ ਅਥਰਵਵੇਦ ਹਾਊਸ ਦੀ ਨੰਦਨੀ ਨੇ ਪਹਿਲਾ, ਯਜੁਰਵੇਦ ਹਾਊਸ ਦੀ ਮਨਤਾਜ ਨੇ ਦੂਜਾ ਅਤੇ ਸਾਮਵੇਦ ਹਾਊਸ ਦੀ ਜੈਸਮੀਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹਾਊਸ ਬੋਰਡ ਸਜਾਵਟ ਮੁਕਾਬਲੇ ਵਿਚ ਰਿਗਵੇਦ ਹਾਊਸ ਨੇ ਪਹਿਲਾ, ਅਥਰਵਵੇਦ ਤੇ ਸਾਮਵੇਦ ਹਾਊਸ ਨੇ ਸਾਂਝੇ ਤੌਰ ’ਤੇ ਦੂਜਾ ਅਤੇ ਯਜੁਰਵੇਦ ਹਾਊਸ ਨੇ ਤੀਜਾ ਸਥਾਨ ਹਾਸਿਲ ਕੀਤਾ। ਰੰਗੋਲੀ ਮੁਕਾਬਲੇ ਵਿਚ ਲੜਕੀਆਂ ਦੇ ਵਰਗ ’ਚ ਰਿਗਵੇਦ ਹਾਊਸ ਨੇ ਪਹਿਲਾ, ਯਜੁਰਵੇਦ ਹਾਊਸ ਨੇ ਦੂਜਾ ਅਤੇ ਸਾਮਵੇਦ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕਿਆਂ ਦੇ ਵਰਗ ਵਿਚ ਅਥਰਵਵੇਦ ਹਾਊਸ ਨੇ ਪਹਿਲਾ, ਰਿਗਵੇਦ ਹਾਊਸ ਨੇ ਦੂਜਾ ਅਤੇ ਯ ਜੁਰਵੇਦ ਹਾਊਸ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤਰ੍ਹਾਂ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਕਲਾ ਤੇ ਸਿਰਜਣਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਦੀਵਾਲੀ ਦਾ ਤਿਉਹਾਰ ਖ਼ੁਸ਼ੀ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਗੁਰਜੀਤ ਕੌਰ, ਬਬੀਤਾ ਰਾਣੀ, ਸ਼ੀਨਮ, ਖੁਸ਼ਵਿੰਦਰ ਕੌਰ, ਸਿਮਰਜੀਤ ਕੌਰ, ਕਾਂਤਾ ਰਾਣੀ, ਰੇਖਾ ਰਾਣੀ, ਬਬਲਜੀਤ ਕੌਰ, ਪਰਮਿੰਦਰ ਕੌਰ, ਰਣਜੀਤ ਕੌਰ, ਚਰਨਦਾਸ, ਰਮਨ ਛਾਬੜਾ ਸਮੇਤ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪਰਾਲੀ ਪ੍ਰਬੰਧਨ ਕਰਕੇ ਕਿਸਾਨ ਵਾਤਾਵਰਨ ਸੰਭਾਲ ’ਚ ਪਾ ਸਕਦੇ ਹਨ ਅਹਿਮ ਯੋਗਦਾਨ-ਡੀ. ਸੀ.
Ad Position 24