06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦਿ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦਿ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.

Ad Position 21
No active advertisement
ਸਨਿਚਰਵਾਰ, 7 ਨਵੰਬਰ, 2026 07-11-2026
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦਿ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਸੰਬੰਧੀ ਸੁਪਰੀਮ ਕੋਰਟ ਵਲੋਂ 5 ਨਵੰਬਰ ਨੂੰ ਜਾਰੀ ਕੀਤੇ ਗਏ ਆਦੇਸ਼ਾਂ ਦੀ ਸਥਿਤੀ ਸਪੱਸ਼ਟ ਕੀਤੀ ਗਈ ਹੈ। ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸ਼ਰਮਾ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਡਵੀਜ਼ਨ ਬੈਂਚ ਨੇ ਕੇਂਦਰ ਸਰਕਾਰ ਦੇ ਬਰਾਬਰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ. ਦੇਣ ਸੰਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਬਹਾਲ ਰੱਖਿਆ ਹੈ ਅਤੇ ਪੰਜਾਬ ਸਰਕਾਰ ਨੂੰ ਬਕਾਇਆ ਅਦਾਇਗੀ ਕਰਨ ਲਈ ਸਮਾਂ ਸੀਮਾ ਵੀ ਨਿਰਧਾਰਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਾਈਕੋਰਟ ਦੇ ਡੀ.ਏ. ਸੰਬੰਧੀ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕੀਤੀ ਗਈ ਸੀ। ਇਸ ਤੋਂ ਇਲਾਵਾ ਹਾਈਕੋਰਟ ਦੇ ਹੁਕਮ ਲਾਗੂ ਨਾ ਕਰਨ ਦੇ ਮਾਮਲੇ ਵਿਚ ਮਾਨਹਾਨੀ ਦੀ ਕਾਰਵਾਈ ਵੀ ਚੱਲ ਰਹੀ ਹੈ। ਮੁੱਖ ਸਕੱਤਰ ਵਲੋਂ ਹਾਈਕੋਰਟ ਵਿਚ ਦਾਖ਼ਲ ਕੀਤੇ ਗਏ ਹਲਫ਼ਨਾਮੇ ਸੰਬੰਧੀ ਵੀ ਅਦਾਲਤ ਵਲੋਂ ਸਖ਼ਤ ਰੁਖ਼ ਅਪਣਾਉਂਦਿਆਂ ਵੱਖਰੇ ਅਪਰਾਧਿਕ ਮਾਨਹਾਨੀ ਨੋਟਿਸ ਜਾਰੀ ਕੀਤੇ ਗਏ ਸਨ। ਕਰਮਜੀਤ ਸ਼ਰਮਾ ਅਨੁਸਾਰ ਇਨ੍ਹਾਂ ਤਿੰਨਾਂ ਮਾਮਲਿਆਂ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਦੋਵੇਂ ਮਾਨਹਾਨੀ ਦੇ ਕੇਸਾਂ ’ਚ ਹਾਈਕੋਰਟ ਦੀ ਅਗਲੀ ਕਾਰਵਾਈ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿਚ ਕਾਨੂੰਨੀ ਲੜਾਈ ਹਾਰ ਚੁੱਕੀ ਹੈਅਤੇ ਹੁਣ ਅਦਾਲਤੀ ਹੁਕਮਾਂ ਅਨੁਸਾਰ ਡੀ.ਏ. ਦੀ ਅਦਾਇਗੀ ਕਰਨੀ ਲਾਜ਼ਮੀ ਹੈ। ਐਸੋਸੀਏਸ਼ਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ ਲਈ ਯਤਨਸ਼ੀਲ ਰਹੇਗੀ। ਇਸ ਮੌਕੇ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ, ਵਿੱਤ ਸਕੱਤਰ ਸੁਖਮੰਦਰ ਸਿੰਘ ਬੇਦੀ, ਦਫ਼ਤਰ ਸਕੱਤਰ ਕੁਲਦੀਪ ਸਿੰਘ ਬਰਾੜ, ਉਪ ਸਭਾਪਤੀ ਹਰਦੇਵ ਸਿੰਘ, ਮੁੱਖ ਸਲਾਹਕਾਰ ਗੁਰਟੇਕ ਸਿੰਘ ਬਰਾੜ, ਉਪ ਪ੍ਰਧਾਨ ਚੌਧਰੀ ਬਲਵੀਰ ਸਿੰਘ, ਡਿਪਟੀ ਸੁੰਦਰ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਪ੍ਰਿੰਸੀਪਲ ਜਸਵੰਤ ਸਿੰਘ ਬਰਾੜ, ਬਲਜੀਤ ਸਿੰਘ, ਗੁਰਮੀਤ ਸਿੰਘ, ਕਰਨੈਲ ਸਿੰਘ ਲੁਹਾਰਾ, ਮਨਮੋਹਨ ਸਿੰਘ ਕਾਲੜਾ ਅਤੇ ਹੋਰ ਮੈਂਬਰ ਹਾਜ਼ਰ ਸਨ। ਪ੍ਰਧਾਨ ਕਰਮਜੀਤ ਸ਼ਰਮਾ ਨੇ ਕਿਹਾ ਕਿ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਪਹੁੰਚ ਕੇ ਕੋਈ ਵੀ ਮੁਲਾਜ਼ਮ ਜਾਂ ਪੈਨਸ਼ਨਰ ਇਸ ਮਾਮਲੇ ਸੰਬੰਧੀ ਜਾਣਕਾਰੀ ਅਤੇ ਲੋੜੀਂਦੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਸ਼ਹਾਦਤ ਦੇਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸਮਰਪਿਤ ਬੁਰਜ ਮਹਿਮਾ ਵਾਸੀਆਂ ਨੇ ਪਿੰਡ ’ਚ ਰੈਲੀ ਕੱਢੀ ਅਗਲੀ ਖ਼ਬਰ ਸਕੂਲ ਆਫ਼ ਹੈਪੀਨੈੱਸ (ਕੰਨਿਆ) ਰੁਪਾਣਾ ਦਾ ਉਦਘਾਟਨ
Ad Position 24