07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਚੇਅਰਮੈਨ ਜਤਿੰਦਰ ਭੱਲਾ ਵਲੋਂ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕਿੰਗਰਾ ਕੱਸੀ ’ਤੇ ਬਣ ਰਹੇ ਪੁਲ ਕਾਰਨ ਲਾਂਘੇ ਲਈ ਬਣਾਇਆ ਆਰਜੀ ਰਸਤਾ ਦੇ ਰਿਹਾ ਹਾਦਸਿਆਂ ਨੂੰ ਸੱਦਾ

ਭਗਤਾ ਭਾਈਕਾ, 7 ਨਵੰਬਰ (ਸੁਖਪਾਲ ਸਿੰਘ ਸੋਨੀ)- ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਜਿੱਥੇ ਜਤਿੰਦਰ ਸਿੰਘ ਭੱਲਾ ਨੇ ਕੇਜਰੀਵਾਲ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ, ਉੱਥੇ ਹੀ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਗਈ।

Ad Position 21
No active advertisement
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਚੇਅਰਮੈਨ ਜਤਿੰਦਰ ਸਿੰਘ ਭੱਲਾ। 08-11-2026
ਭਗਤਾ ਭਾਈਕਾ, 7 ਨਵੰਬਰ (ਸੁਖਪਾਲ ਸਿੰਘ ਸੋਨੀ)- ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਜਿੱਥੇ ਜਤਿੰਦਰ ਸਿੰਘ ਭੱਲਾ ਨੇ ਕੇਜਰੀਵਾਲ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ, ਉੱਥੇ ਹੀ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਗਈ। ਇਸ ਸਮੇਂ ਜਤਿੰਦਰ ਸਿੰਘ ਭੱਲਾ ਨੇ ਅਰਵਿੰਦ ਕੇਜਰੀਵਾਲ ਨੂੰ ਰਾਮਪੁਰਾ ਫੂਲ ਵਿਧਾਨਸਭਾ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ, ਵਰਕਰਾਂ ਦੀ ਸਰਗਰਮੀ ਅਤੇ ਸਿਆਸੀ ਹਾਲਾਤ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪੰਜਾਬ ਦੀ ਸਿਆਸਤ ਵਿਚ ਪਾਰਟੀ ਦੀ ਸਥਿਤੀ ਅਤੇ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਚਰਚਾ ਹੋਈ। ਜਤਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਲੈ ਕੇ ਬਹੁਤ ਫ਼ਿਕਰਮੰਦ ਹਨ। ਉਹ ਸੂਬੇ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੇ ਚਾਹਵਾਨ ਹਨ। ਉਨ੍ਹਾਂ ਦਾ ਮੁੱਖ ਉਦੇਸ਼ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਹੈ। ਇਸੇ ਮਕਸਦ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਭੱਲਾ ਅਨੁਸਾਰ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਦੌਰਾਨ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਮੁੜ ਸ਼ਾਨ ਦਾਰ ਜਿੱਤ ਦਰਜ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਹੋਰ ਬਿਹਤਰ ਸਹੂਲਤਾਂ ਅਤੇ ਲੋਕ ਭਲਾਈ ਵਾਲੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕੇ। ਸਿਆਸੀ ਹਲਕਿਆਂ ਵਿਚ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਖੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਚੇਅਰਮੈਨ ਇੰਦਰਜੀਤ ਸਿੰਘ ਮਾਨ ਦ... ਅਗਲੀ ਖ਼ਬਰ ਕੱਚੇ ਆਈ.ਟੀ.ਆਈ. ਇੰਸਟਰਕਟਰ ਇਸ ਵਾਰ ‘ਕਾਲੀ ਦੀਵਾਲੀ’ ਵਜੋਂ ਮਨਾਉਣਗੇ
Ad Position 24