ਕੇਂਦਰੀ ਜੇਲ੍ਹ ’ਚ ਨਸ਼ੀਲਾ ਪਾਊਡਰ ਬਰਾਮਦ
ਫ਼ਰੀਦਕੋਟ, 7 ਨਵੰਬਰ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਗਾਰਦ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਦੋ ਬੰਦੀਆਂ ਪਾਸੋਂ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 7 ਨਵੰਬਰ (ਸਰਬਜੀਤ ਸਿੰਘ)-ਇਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਗਾਰਦ ਵਲੋਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਦੋ ਬੰਦੀਆਂ ਪਾਸੋਂ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਭਿਵਮਜੋਤ ਸਿੰਗਲਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਕਿ ਅਚਾਨਕ ਬਲਾਕਾਂ ਕੋਲ ਬੰਦੀ ਚੌਂਕੀ ਕੋਲ ਦੋ ਬੰਦੀਆਂ ਦੀ ਤਲਾਸ਼ੀ ਕਰਨ ’ਤੇ ਬੰਦੀਆਂ ਪਾਸੋਂ ਕਥਿਤ ਤੌਰ ’ਤੇ 3 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਜੇਲ੍ਹ ’ਚ ਨਜ਼ਰਬੰਦ ਗਗਨਦੀਪ ਸਿੰਘ ਉਰਫ਼ ਮੌੜ ਪੁੱਤਰ ਸੁਰਜੀਤ ਸਿੰਘ ਤੇ ਪਰਮਜੀਤ ਸਿੰਘ ਪੁੱਤਰ ਹਰਮਿੰਦਰ ਸਿੰਘ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਜੇਲ੍ਹ ਐਕਟ ਅਤੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।