-ਮਾਮਲਾ ਝੋਟਾ ਕਤਲ ਕਾਂਡ ਦਾ- ਐਕਸ਼ਨ ਕਮੇਟੀ ਦੀਆਂ ਮੰਗਾਂ ਮੰਨਣਾ ਸਰਕਾਰ ਦਾ ਸ਼ਲਾਘਾਯੋਗ ਫ਼ੈਸਲਾ : ਕੁਲਬੀਰ ਸਿੰਘ ਮੱਤਾ
ਫ਼ਰੀਦਕੋਟ, 7 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਮੰਡੀਕਰਨ ਬੋਰਡ ਦੇ ਸਾਬਕਾ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਉਚੇਚੇ ਤੌਰ ’ਤੇ ਸਮਾਜ ਸੇਵੀ ਅਤੇ ਨਸ਼ਿਆਂ ਦੀ ਵਿਕਰੀ ਵਿਰੁੱਧ ਆਪਣੀ ਜਾਨ ਦੇਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਉਸਦੀ ਹਮਾਇਤ ਕਰ ਰਹੀ ਐਕਸ਼ਨ ਕਮੇਟੀ ਦੀ ਸੁਣਵਾਈ ਕੀਤੇ ਜਾਣ ’ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੂੰ ਇਹ ਫ਼ੈਸਲਾ ਪਹਿਲਾਂ ਕਰਨਾ ਚਾਹੀਦਾ ਸੀ, ਕਿਉਂ ਜੋ ਝੋਟਾ ਦਾ ਕਤਲ ਹੋਏ ਨੂੰ ਬਹੁਤ ਦਿਨ ਹੋ ਚੁੱਕੇ ਹਨ।
ਫ਼ਰੀਦਕੋਟ, 7 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਮੰਡੀਕਰਨ ਬੋਰਡ ਦੇ ਸਾਬਕਾ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਉਚੇਚੇ ਤੌਰ ’ਤੇ ਸਮਾਜ ਸੇਵੀ ਅਤੇ ਨਸ਼ਿਆਂ ਦੀ ਵਿਕਰੀ ਵਿਰੁੱਧ ਆਪਣੀ ਜਾਨ ਦੇਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਉਸਦੀ ਹਮਾਇਤ ਕਰ ਰਹੀ ਐਕਸ਼ਨ ਕਮੇਟੀ ਦੀ ਸੁਣਵਾਈ ਕੀਤੇ ਜਾਣ ’ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੂੰ ਇਹ ਫ਼ੈਸਲਾ ਪਹਿਲਾਂ ਕਰਨਾ ਚਾਹੀਦਾ ਸੀ, ਕਿਉਂ ਜੋ ਝੋਟਾ ਦਾ ਕਤਲ ਹੋਏ ਨੂੰ ਬਹੁਤ ਦਿਨ ਹੋ ਚੁੱਕੇ ਹਨ। ਮੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੀੜ੍ਹਤ ਪਰਿਵਾਰ ਨੂੰ ਦੋ ਕਰੋੜ ਦੀ ਨਕਦ ਰਾਸ਼ੀ ਦੇਣ, ਪਰਵਿੰਦਰ ਸਿੰਘ ਝੋਟਾ ਦੀ ਪਤਨੀ ਨੂੰ ਉਸ ਦੀ ਅਕਾਦਮਿਕ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀ ਦੇਣ, ਕਾਤਲਾਂ ਨੂੰ ਢੁੱਕਵੀਆਂ ਸਜਾਵਾਂ ਦੇਣ, ਮੌਕੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ, ਪਰਵਿੰਦਰ ਸਿੰਘ ਝੋਟਾ ਦੀ ਯਾਦ ’ਚ ਬਣਨ ਵਾਲੇ ਟਰੋਮਾ ਸੈਂਟਰ ਦਾ ਨਾਮ ਉਸ ਦੇ ਨਾਮ ’ ਤੇ ਰੱਖਣ, ਲੱਖਾ ਸਿਧਾਣਾ ਅਤੇ ਹੋਰ ਸਾਥੀਆਂ ਨੂੰ ਜੇਲ੍ਹ ’ਚੋਂ ਰਿਹਾਅ ਕਰਨ ਅਤੇ ਸੰਘਰਸ਼ ਕਮੇਟੀ ਵਲੋਂ ਰੱਖੀਆਂ ਗਈਆਂ ਕੁਝ ਹੋਰ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਮੱਤਾ ਨੇ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਗਠਿਤ ਕੀਤੀ ਗਈ ਕਮੇਟੀ ਦੀ ਡਟਵੀਂ ਹਮਾਇਤ ਕਰਨ ਵਾਲੇ ਮਾਨਸਾ ਜ਼ਿਲ੍ਹੇ ਦੇ ਸਮੂਹ ਜਾਗਰੂਕ ਵਿਅਕਤੀਆਂ, ਕਿਸਾਨ ਜਥੇਬੰਦੀਆਂ, ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦਾ ਵੀ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਇਸ ਅਤਿਅੰਤ ਦੁੱਖ ਦੀ ਘੜੀ ’ਚ ਪਰਿਵਾਰ ਦਾ ਸਾਥ ਦੇ ਕੇੇ ਉਨ੍ਹਾਂ ਦਾ ਮਨੋਬਲ ਡੋਲਣ ਨਹੀਂ ਦਿੱਤਾ।