08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪੁਲਿਸ ਵਲੋਂ ਕੰਪਿਊਟਰ ਅਧਿਆਪਕਾਂ ’ਤੇ ਗੰਦੇ ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਦੀ ਨਿਖੇਧੀ

ਜੈਤੋ, 7 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ ਲਗਪਗ 15-20 ਸਾਲਾਂ ਤੋਂ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵਿਚ ਮਰਜ ਕਰਨ, ਪੰਜਾਬ ਦਾ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ, ਮਹਿੰਗਾਈ ਭੱਤੇ ਵਿਚ ਵਾਧਾ ਕਰਨ ਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਅਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕੀਤਾ ਗਿਆ ਚੋਣ ਵਾਅਦਾ ਪੂਰਾ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਬੀਤੇ ਦਿਨੀਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਰੋਸ ਪ੍ਰਦਰਸ਼ਨ ਦੌਰਾਨ ਕੰਪਿਊਟਰ ਅਧਿਆਪਕਾਂ ਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਵਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਸੁੱਟ ਕੇ ਅਤੇ ਅੰਨ੍ਹੇਵਾਹ ਪੁਲਿਸ ਲਾਠੀਚਾਰਜ ਕਰਕੇ ਦੀਵਾਲੀ ਤੋਂ ਤਿੰਨ ਦਿਨ ਪਹਿਲਾਂ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ ਹੈ।

Ad Position 21
No active advertisement
ਆਕਸਫੋਰਡ ਸਕੂਲ ਭਗਤਾ ਭਾਈਕਾ ਵਿਖੇ ਸਮਾਗਮ ਦੌਰਾਨ ਸਟਾਫ਼ ਨਾਲ ਪ੍ਰਧਾਨ ਗੁਰਮੀਤ ਸਿੰਘ ਗਿੱਲ, ਪ੍ਰਿੰਸੀਪਲ ਰੂਪ ਲਾਲ ਬਾਂਸਲ ਆਦਿ। ਤਸਵੀਰ : ਸੁਖਪਾਲ ਸਿੰਘ ਸੋਨੀ 08-11-2026
ਜੈਤੋ, 7 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ ਲਗਪਗ 15-20 ਸਾਲਾਂ ਤੋਂ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵਿਚ ਮਰਜ ਕਰਨ, ਪੰਜਾਬ ਦਾ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ, ਮਹਿੰਗਾਈ ਭੱਤੇ ਵਿਚ ਵਾਧਾ ਕਰਨ ਦੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਅਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕੀਤਾ ਗਿਆ ਚੋਣ ਵਾਅਦਾ ਪੂਰਾ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਬੀਤੇ ਦਿਨੀਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਰੋਸ ਪ੍ਰਦਰਸ਼ਨ ਦੌਰਾਨ ਕੰਪਿਊਟਰ ਅਧਿਆਪਕਾਂ ਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਵਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਸੁੱਟ ਕੇ ਅਤੇ ਅੰਨ੍ਹੇਵਾਹ ਪੁਲਿਸ ਲਾਠੀਚਾਰਜ ਕਰਕੇ ਦੀਵਾਲੀ ਤੋਂ ਤਿੰਨ ਦਿਨ ਪਹਿਲਾਂ ਦੀਵਾਲੀ ਦਾ ਤੋਹਫ਼ਾ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ ਪੁਲਿਸ ਤਸ਼ੱਦਦ ਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680, ਸੈਕਟਰ 22 ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ, ਵਿੱਤ ਸਕੱਤਰ ਮਨਜੀਤ ਸਿੰਘ ਗਿੱਲ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਅਤੇ ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਜਿੰਦਰ ਪਾਇਲਟ ਅਤੇ ਵਿੱਤ ਸਕੱਤਰ ਨਵੀਨ ਸਚਦੇਵਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸੂਬਾਈ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਜਾਰੀ ਕੀਤੇ ਗਏ ਆਪਣੇ ਚੋਣ ਮਨੋਰਥ ਪੱਤਰ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵਿਚ ਮਰਜ ਕਰਨ ਦਾ ਚੋਣ ਵਾਅਦਾ ਕੀਤਾ ਗਿਆ ਸੀ ਜੋ ਕਿ ਭਗਵੰਤ ਮਾਨ ਸਰਕਾਰ ਦੇ ਲਗਪਗ ਪੌਣੇ ਪੰਜ ਸਾਲ ਦੇ ਰਾਜ ਭਾਗ ਤੋਂ ਬਾਅਦ ਵੀ ਊਠ ਦੇ ਬੁੱਲ੍ਹ ਵਾਂਗ ਹਵਾ ਵਿਚ ਲਟਕ ਰਿਹਾ ਹੈ। ਪੰਜਾਬ ਸਰਕਾਰ ਨੂੰ ਇਹ ਚੋਣ ਵਾਅਦਾ ਯਾਦ ਕਰਵਾਉਣ ਲਈ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਪੁਲਿਸ ਦੀਆਂ ਲਾਠੀਆਂ ਨਾਲ ਨਿਵਾਜਿਆ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵਿਚ ਮਰਜ ਕਰਕੇ ਪੂਰੀਆਂ ਤਨਖਾਹਾਂ ਅਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਇਨ੍ਹਾਂ ਅਧਿਆਪਕਾਂ ਤੇ ਪੰਜਾਬ ਦਾ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ ਅਤੇ ਹੋਰਨਾਂ ਸਰਕਾਰੀ ਮੁਲਾਜ਼ਮਾਂ ਵਾਂਗ ਮਹਿੰਗਾਈ ਭੱਤੇ ਵਿਚ ਬਣਦਾ ਵਾਧਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕਾਰ ਵਿਚੋਂ 12 ਪੇਟੀਆਂ ਸ਼ਰਾਬ ਬਰਾਮਦ, ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ
Ad Position 24