08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕੇਂਦਰੀ ਜੇਲ੍ਹ ’ਚੋਂ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 7 ਨਵੰਬਰ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਦੀ ਮਦਦ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਲਾਵਾਰਿਸ ਹਾਲਤ ’ਚ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਐਤਵਾਰ, 8 ਨਵੰਬਰ, 2026 08-11-2026
ਫ਼ਰੀਦਕੋਟ, 7 ਨਵੰਬਰ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਦੀ ਮਦਦ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਲਾਵਾਰਿਸ ਹਾਲਤ ’ਚ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪ੍ਰਭਦਿਆਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਬੈਰਕਾਂ ਦੀ ਜੇਲ੍ਹ ਕਰਮਚਾਰੀਆਂ ਦੀ ਸਹਾਇਤਾ ਨਾਲ ਅਚਾਨਕ ਤਲਾਸ਼ੀ ਲਈ ਗਈ ਤੇ ਇਸ ਦੌਰਾਨ ਬਲਾਕ 6 ਦੀ ਬੈਰਕ ਦੇ ਬਾਕਰੂਮ ਵਿਚ ਬਦੇ ਜੰਗਲੇ ਵਿਚੋਂ ਇਕ ਮੋਬਾਈਲ ਫੋਨ ਲਾਵਾਰਸ ਹਾਲਤ ਵਿਚ ਬਰਾਮਦ ਹੋਇਆ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇੇ ਵਿਅਕਤੀ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈ. ਕੱਚੇ ਇੰਸਟਰਕਟਰਾਂ ਵਲੋਂ ‘ਕਾਲੀ ਦਿਵਾਲੀ’ ਮਨਾਉਣ ਦਾ ਐਲਾਨ ਅਗਲੀ ਖ਼ਬਰ ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
Ad Position 24