07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜ਼ਿਲ੍ਹੇ ਅੰਦਰ 7,23,620.06 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ’ਚ ਵਾਧਾ ਹੋ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਮੀਟਿੰਗ ਦੌਰਾਨ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।

Ad Position 21
No active advertisement
ਅਜੀਤ ਡੈਸਕ 08-11-2026
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ’ਚ ਵਾਧਾ ਹੋ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਮੀਟਿੰਗ ਦੌਰਾਨ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਜ਼ਿਲ੍ਹੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ’ਚ ਵਾਧੇ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਨੇ ਸਾਰੀਆਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਿਸਾਨਾਂ ਵਲੋਂ ਲਿਆਂਦੀ ਜਾ ਰਹੀ ਝੋਨੇ ਦੀ ਫ਼ਸਲ ਨੂੰ ਖ਼ਰੀਦਣ ਅਤੇ ਇਸ ਦੀ ਸਹੀ ਢੰਗ ਨਾਲ ਲਿਫ਼ਟਿੰਗ ਕਰਨ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਅਨਾਜ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਅਪੀਲ ਕੀਤੀ ਕਿ ਅਨਾਜ ਮੰਡੀਆਂ ਵਿਚ ਝੋਨੇ ਦੀ ਫ਼ਸਲ ਸੁੱਕੀ ਤੇ ਸਾਫ਼-ਸੁਥਰੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 6 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 7,74,560.63 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 7,23,620.06 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 4,39,701.41 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ। ਕਿਸਾਨਾਂ ਪਾਸੋਂ ਖ਼ਰੀਦ ਕੀਤੀ ਗਈ ਫ਼ਸਲ ਦੇ ਸਨਮੁੱਖ 1439.491636 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24