07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਭਾਜਪਾ ਆਗੂ ਗੁਰਤੇਜ ਸਿੰਘ ਚਹਿਲ ਨੂੰ ਸਦਮਾ, ਭਰਾ ਦਾ ਦਿਹਾਂਤ

ਭੀਖੀ, 7 ਨਵੰਬਰ (ਬਲਕਾਰ ਸਿੰਘ ਸਹੋਤਾ)- ਭਾਜਪਾ ਕਿਸਾਨ ਮੋਰਚਾ ਦੇ ਸੂਬਾ ਕਾਰਜਕਾਰੀ ਮੈਂਬਰ ਤੇ ਚਹਿਲ ਫਾਊਂਡੇਸ਼ਨ ਦੇ ਚੇਅਰਮੈਨ ਗੁਰਤੇਜ ਸਿੰਘ ਚਹਿਲ ਨੂੰ ਪਿਛਲੇ ਦਿਨੀਂ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਡਾ. ਸੁਖਵਿੰਦਰ ਸਿੰਘ ਚਹਿਲ ਦੀ ਕੈਂਸਰ ਦੀ ਬਿਮਾਰ ਕਾਰਨ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 08-11-2026
ਭੀਖੀ, 7 ਨਵੰਬਰ (ਬਲਕਾਰ ਸਿੰਘ ਸਹੋਤਾ)- ਭਾਜਪਾ ਕਿਸਾਨ ਮੋਰਚਾ ਦੇ ਸੂਬਾ ਕਾਰਜਕਾਰੀ ਮੈਂਬਰ ਤੇ ਚਹਿਲ ਫਾਊਂਡੇਸ਼ਨ ਦੇ ਚੇਅਰਮੈਨ ਗੁਰਤੇਜ ਸਿੰਘ ਚਹਿਲ ਨੂੰ ਪਿਛਲੇ ਦਿਨੀਂ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਵੱਡੇ ਭਰਾ ਡਾ. ਸੁਖਵਿੰਦਰ ਸਿੰਘ ਚਹਿਲ ਦੀ ਕੈਂਸਰ ਦੀ ਬਿਮਾਰ ਕਾਰਨ ਮੌਤ ਹੋ ਗਈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਦੂਸਰੇ ਵੱਡੇ ਭਰਾ ਮੇਵਾ ਸਿੰਘ ਚਹਿਲ ਦੀ ਵੀ ਇਸ ਬਿਮਾਰੀ ਨਾਲ ਮੌਤ ਹੋ ਗਈ ਸੀ। ਡਾ. ਸੁਖਵਿੰਦਰ ਸਿੰਘ ਚਹਿਲ ਨੇ ਭੀਖੀ ਵਿਖੇ ਗੁਰੂ ਨਾਨਕ ਆਈ ਹਸਪਤਾਲ ਖੋਲ੍ਹਿਆ ਸੀ, ਜਿਸ ਸਦਕਾ ਉਹ ਜਿੱਥੇ ਇਲਾਕੇ ਦੇ ਲੋਕਾਂ ਨੂੰ ਅੱਖਾਂ ਦੇ ਇਲਾਜ ਦੀ ਵਧੀਆ ਸੁਵਿਧਾ ਮੁਹੱਈਆ ਕਰਵਾ ਰਹੇ ਸਨ ਉੱਥੇ ਇਲਾਕੇ ਦੇ ਵੱਖ-ਵੱਖ ਪਿੰਡਾਂ ’ਚ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੀ ਸੇਵਾ ਕਰ ਰਹੇ ਸਨ। ਡਾ. ਗੁਰਤੇਜ ਸਿੰਘ ਚਹਿਲ ਨੇ ਕਿਹਾ ਕਿ ਕੈਂਸਰ ਦੀ ਬਿਮਾਰੀ ਇਲਾਕੇ ਵਿਚ ਦਿਨੋ ਦਿਨ ਭਿਆਨਕ ਰੂਪ ਇਖ਼ਤਿਆਰ ਕਰ ਰਹੀ ਹੈ, ਦੀ ਰੋਕਥਾਮ ਲਈ ਸਰਕਾਰ ਨੂੰ ਉਚੇਚਾ ਧਿਆਨ ਦੇਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਪਾਣੀ ਵੱਖ-ਵੱਖ ਰਸਾਇਣਾਂ ਕਾਰਨ ਦੂਸ਼ਿਤ ਹੋ ਚੁੱਕਾ ਹੈ, ਦੇ ਬਦਲਵੇਂ ਪ੍ਰਬੰਧਾਂ ਪਿੰਡਾਂ ਵਿਚ ਵਾਟਰ ਵਰਕਸ ਸਥਾਪਿਤ ਕਰਨ ਦੀ ਬੇਹੱਦ ਜ਼ਰੂਰਤ ਹੈ।
Ad Position 22
No active advertisement
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਫਾਰਮ ਪ੍ਰੋਸੈੱਸ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਦਾ ਸਨਮਾਨ ਅਗਲੀ ਖ਼ਬਰ ਕੈਂਸਰ ਦੀ ਬਿਮਾਰੀ ’ਤੇ ਮੁੱਢਲੇ ਪੜਾਅ ਵਿਚ ਹੀ ਕਾਬੂ ਪਾਇਆ ਜਾ ਸਕਦਾ : ਡਾ. ਸ਼ੈਲੀ ਅਰੋੜਾ
Ad Position 24