ਮਹਿਰਾਜ ਫੁੱਟਬਾਲ ਟੂਰਨਾਮੈਂਟ ਵਿਚ ਭੁੱਚੋ ਮੰਡੀ ਦੀ ਟੀਮ ਨੇ ਹਾਸਲ ਕੀਤਾ ਦੂਜਾ ਸਥਾਨ, ਖਿਡਾਰੀਆਂ ਤੇ ਕੋਚ ਦਾ ਕੀਤਾ ਸਨਮਾਨ
ਭੁੱਚੋ ਮੰਡੀ, 7 ਨਵੰਬਰ (ਬਿੱਕਰ ਸਿੰਘ ਸਿੱਧੂ)- ਮਹਿਰਾਜ ਵਿਖੇ ਕਰਵਾਏ ਗਏ ਅੰਡਰ-18 ਫੁੱਟਬਾਲ ਟੂਰਨਾਮੈਂਟ ਵਿਚ ਭੁੱਚੋ ਮੰਡੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਟੀਮ ਦੀ ਇਸ ਪ੍ਰਾਪਤੀ ‘ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਡਾ.
ਭੁੱਚੋ ਮੰਡੀ, 7 ਨਵੰਬਰ (ਬਿੱਕਰ ਸਿੰਘ ਸਿੱਧੂ)- ਮਹਿਰਾਜ ਵਿਖੇ ਕਰਵਾਏ ਗਏ ਅੰਡਰ-18 ਫੁੱਟਬਾਲ ਟੂਰਨਾਮੈਂਟ ਵਿਚ ਭੁੱਚੋ ਮੰਡੀ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਟੀਮ ਦੀ ਇਸ ਪ੍ਰਾਪਤੀ ‘ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਸਮੇਤ ਅਕਾਲੀ ਆਗੂਆਂ ਅਤੇ ਪਤਵੰਤੇ ਸੱਜਣਾਂ ਵਲੋਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਹਰਜਿੰਦਰ ਸਿੰਘ (ਮਾਲਵਾ ਡਿਫੈਂਸ ਅਕੈਡਮੀ) ਦਾ ਸਨਮਾਨ ਕਰਕੇ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਡਾ. ਗੁਰੂ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਅਤੇ ਆਉਣ ਵਾਲੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਸਹਾਈ ਹੁੰਦੀਆਂ ਹਨ, ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣ ਲਈ ਉਤਸ਼ਾਹਿਤ ਕਰਨ। ਡਾ. ਗੁਰੂ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੇਗੀ ਕਿ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾਵੇ, ਤਾਂ ਜੋ ਉਹ ਆਪਣੀ ਪ੍ਰਤਿਭਾ ਦੇ ਦਮ ‘ਤੇ ਪ੍ਰਾਪਤੀਆਂ ਹਾਸਲ ਕਰਕੇ ਆਪਣੇ ਪਿੰਡ, ਜਨਮ ਭੂਮੀ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ।