07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਰੌਇਲ ਕਾਲਜ ਬੋੜਵਾਲ ਵਿਖੇ ਦੀਵਾਲੀ ਮੌਕੇ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੱਤਾ

ਬੁਢਲਾਡਾ, 7 ਨਵੰਬਰ (ਸੁਨੀਲ ਮਨਚੰਦਾ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਗਰੀਨ ਦੀਵਾਲੀ ਮਨਾਉਂਦਿਆਂ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦੇਣ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਦੂਰ ਰਹਿਣ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 08-11-2026
ਬੁਢਲਾਡਾ, 7 ਨਵੰਬਰ (ਸੁਨੀਲ ਮਨਚੰਦਾ)- ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਗਰੀਨ ਦੀਵਾਲੀ ਮਨਾਉਂਦਿਆਂ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦੇਣ ਲਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਦੂਰ ਰਹਿਣ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਵਲੋਂ ਬੂਟੇ ਲਗਾ ਕੇ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਕੁਦਰਤ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਸਾਬਕਾ ਏ.ਆਈ.ਜੀ. ਪੰਜਾਬ ਡਾ. ਰਾਜਿੰਦਰ ਸਿੰਘ ਸੋਹਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸ ਅਤੇ ਇਸ ਤਿਉਹਾਰ ਦੀ ਧਾਰਮਿਕ ਤੇ ਅਧਿਆਤਮਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਪਵਿੱਤਰ ਤਿਉਹਾਰ ਬੁਰਾਈ ’ਤੇ ਚੰਗਿਆਈ ਦੀ ਜਿੱਤ ਅਤੇ ਜੀਵਨ ’ਚ ਚੰਗੇ ਗੁਣ ਅਪਣਾਉਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਪ੍ਰਣ ਲੈਣ ਲਈ ਵੀ ਪ੍ਰੇਰਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਗਿਆ ਕਿ ਅਸਲ ਖ਼ੁਸ਼ੀਆਂ ਪਟਾਕਿਆਂ ਦੇ ਸ਼ੋਰ ’ਚ ਨਹੀਂ ਸਗੋਂ ਸਾਫ਼-ਸੁਥਰੇ ਵਾਤਾਵਰਨ, ਸਿਹਤਮੰਦ ਜੀਵਨ ਅਤੇ ਆਪਸੀ ਪਿਆਰ ਤੇ ਸਾਂਝ ’ ਚ ਹਨ। ਇਸ ਮੌਕੇ ਸਮੂਹ ਕਾਲਜ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਪਾਸਾ ਵੱਟ ਕੇ ਡਬਲ ਇੰਜਨ ਦੀ ਸਰਕਾਰ ਬਣਾਉਣ ਲਈ ਉਤਾਵਲੇ- ਦਰਸ਼ਨ ਸਿੰਘ ਕੋਟਫੱਤਾ ਅਗਲੀ ਖ਼ਬਰ ਸਰਕਾਰੀ ਕੰਨਿਆ ਸੈਕੰਡਰੀ ਸਕੂਲ ’ਚ ਪੋਸਕੋ ਐਕਟ ਤਹਿਤ ਗੈੱਸਟ ਲੈਕਚਰ ਕਰਵਾਇਆ
Ad Position 24