21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾ਼ੜੇ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ ਦਾ ਦੋਦਾ ਪਹੁੰਚਣ ’ਤੇ ਸਵਾਗਤ

ਦੋਦਾ, 21 ਨਵੰਬਰ (ਰਵੀਪਾਲ)-ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਸਮਾਗਮਾਂ ਨੂੰ ਸਮਰਪਿਤ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦਾ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਜਾਂਦੇ ਸਮੇਂ ਪਿੰਡ ਦੋਦਾ ਵਿਖੇ ਪਹੁੰਚਣ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਯਾਤਰਾ ’ਚ ਸ਼ਾਮਿਲ ਸਾਥੀਆਂ ਦਾ ਫੁੱਲਾਂ ਨਾਲ ਸਵਾਗਤ ਕਰਦਿਆਂ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਦੋਦਾ ਵਿਖੇ ਭਾਜਪਾ ਦੇ ਸੀਨੀਅਰ ਆਗੂ ਸਵਾਗਤ ਟੀਮ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ। ਤਸਵੀਰ: ਰਵੀਪਾਲ 22-11-2026
ਦੋਦਾ, 21 ਨਵੰਬਰ (ਰਵੀਪਾਲ)-ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਹਾੜੇ ਸਮਾਗਮਾਂ ਨੂੰ ਸਮਰਪਿਤ ਕੱਢੀ ਜਾ ਰਹੀ ਸਮਰਸਤਾ ਸੰਕਲਪ ਯਾਤਰਾ ਦਾ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਜਾਂਦੇ ਸਮੇਂ ਪਿੰਡ ਦੋਦਾ ਵਿਖੇ ਪਹੁੰਚਣ ’ਤੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਯਾਤਰਾ ’ਚ ਸ਼ਾਮਿਲ ਸਾਥੀਆਂ ਦਾ ਫੁੱਲਾਂ ਨਾਲ ਸਵਾਗਤ ਕਰਦਿਆਂ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਪਿੰਡ ਦੋਦਾ ਵਿਖੇ ਉਤਸ਼ਾਹ ਤੇ ਧਾਰਮਿਕ ਭਾਵਨਾ ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਐਡਵੋਕੇਟ ਪ੍ਰਿਤਪਾਲ ਸ਼ਰਮਾ ਅਤੇ ਆਗੂਆਂ ਨੇ ਕਿਹਾ ਕਿ ਗੁਰੂ ਰਵਿਦਾਸ ਨੇ ਆਪਣੀ ਬਾਣੀ ਤੇ ਵਿਚਾਰਧਾਰਾ ਰਾਹੀਂ ਸਮੁੱਚੀ ਮਾਨਵਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਸਮਾਜਿਕ ਸਦਭਾਵਨਾ ਅਤੇ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਇਕਜੁੱਟ ਕਰਨ ਅਤੇ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਸਰਕਲ ਪ੍ਰਧਾਨ ਐਡਵੋਕੇਟ ਸੁਖਚਰਨ ਸਿੰਘ ਬਰਾੜ ਨੇ ਕਿਹਾ ਕਿ ਸਮਰਸਤਾ ਸੰਕਲਪ ਯਾਤਰਾ ਦਾ ਮੁੱਖ ਉਦੇਸ਼ ਗੁਰੂ ਰਵਿਦਾਸ ਦੇ ਮਹਾਨ ਵਿਚਾਰਾਂ ਤੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਅਤੇ ਸਮਾਜ ’ਚ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਸੁਰਜੀਤ ਕੁਮਾਰ ਜਿਆਣੀ ਸਾਬਕਾ ਮੰਤਰੀ ਤੇ ਆਗੂਆਂ ਨੇ ਯਾਤਰਾ ਦੇ ਸਵਾਗਤ ’ਚ ਸ਼ਮੂਲੀਅਤ ਵਾਲੇ ਐਡਵੋਕੇਟ ਪ੍ਰਿਤਪਾਲ ਸ਼ਰਮਾ ਸਮੇਤ ਟੀਮ ਨੂੰ ਵਿਸ਼ੇਸ਼ ਸਨਮਾਨ ਭੇਟ ਕੀਤਾ। ਇਸ ਮੌਕੇ ਕੁਲਦੀਪ ਸਿੰਘ ਭੰਗੇਵਾਲਾ ਜ਼ਿਲ੍ਹਾ ਪ੍ਰਧਾਨ, ਪਰਮਿੰਦਰ ਸਿੰਘ ਪਾਸ਼ਾ, ਰਾਜ ਕੁਮਾਰ ਮੇਲੂ ਜ਼ਿਲ੍ਹਾ ਆਗੂ, ਗੁਰਮੀਤ ਸਿੰਘ ਢਿੱਲੋਂ, ਐਡਵੋਕੇਟ ਗੁਰਚਰਨ ਸਿੰਘ ਬਰਾੜ, ਰਣਜੀਤ ਸਿੰਘ ਲਾਲੀ, ਜਸਪਾਲ ਕੌਰ ਦੋਦਾ, ਸੁਖਦੀਪ ਕੌਰ ਆਸਾਬੁੱਟਰ, ਰਜਿੰਦਰਪਾਲ ਸ਼ਰਮਾ, ਪੱਪੂ ਸੇਠ, ਸੱਤਪਾਲ ਕਾਉਣੀ, ਸੁਖਮੰਦਰ ਸਿੰਘ ਹਰੀਕੇ ਕਲਾਂ, ਰਾਜਦੀਪ ਸਿੰਘ, ਰੇਸ਼ਮ ਸਿੰਘ, ਰਜਿੰਦਰ ਸਿੰਘ ਆਸਾ ਬੁੱਟਰ, ਚਰਨ ਪੰਜਾਬੀ ਆਦਿ ਵੱਡੀ ਗਿਣਤੀ ’ਚ ਭਾਜਪਾ ਦੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਕਰਨਜੀਤ ਸਿੰਘ ਨੇ ਰਾਜ ਪੱਧਰੀ ਸਰਕਲ ਕਬੱਡੀ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਮਲੋਟ ਵਿਖੇ ਬਰੂਦ ਦੇ ਢੇਰ ’ਤੇ ਚੱਲ ਰਿਹਾ 132 ਕੇ.ਵੀ. ਬਿਜਲੀ ਘਰ ਪੁਰਾਣੇ ਟਰਾਂਸਫ਼ਾਰਮਰ ਦੇ ਰਹੇ ਹਨ ਹਾਦਸੇ ਨੂੰ ਸੱਦਾ
Ad Position 24