21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਇਕ ਔਰਤ ਸਮੇਤ ਪੰਜ ਵਿਅਕਤੀ ਹੈਰੋਇਨ ਸਮੇਤ ਕਾਬੂ

ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)–ਸਿਟੀ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਣਵਾਲਾ ਦੇ ਵਿਦਿਆਰਥੀ ਵਿਦਿਅਕ ਦੌਰੇ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ’ਚ ਯਾਦਗਾਰੀ ਤਸਵੀਰ ਕਰਵਾਉਣ ਸਮੇਂ। ਅਜੀਤ ਤਸਵੀਰ 22-11-2026
ਫ਼ਰੀਦਕੋਟ, 21 ਨਵੰਬਰ (ਸਰਬਜੀਤ ਸਿੰਘ)–ਸਿਟੀ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਐਸ.ਆਈ. ਗੁਰਪੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਭਾਈ ਘਨੱਈਆ ਚੌਂਕ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸੰਨੀ ਕੁਮਾਰ ਪੁੱਤਰ ਬਲਵਿੰਦਰ ਸਿੰਘ, ਲੱਕੀ ਪੁੱਤਰ ਬਲਜੀਤ ਕੁਮਾਰ ਅਤੇ ਪਲਵੀ ਪੁੱਤਰੀ ਰੇਸ਼ਮ ਕੁਮਾਰ ਵਾਸੀ ਫ਼ਰੀਦਕੋਟ ਜੋ ਕਿ ਕਥਿਤ ਤੌਰ’ਤੇ ਹੈਰੋਇਨ ਦਾ ਨਸ਼ਾ ਵੇਚਣ ਅਤੇ ਕਰਨ ਦੇ ਆਦੀ ਹਨ ਤੇ ਇਹ ਤਿੰਨੇ ਜਾਣੇ ਡੋਗਰ ਬਸਤੀ ਪੁਲਿਸ ਲਾਈਨ ਦੀ ਬੈਕ ਸਾਈਡ ਬਾਗ ਵਿਚ ਖੰਡਰ ਕਮਰੇ ਪਾਸ ਬੈਠ ਕੇ ਨਸ਼ਾ ਵਗੈਰਾ ਕਰ ਰਹੇ ਹਨ। ਜੇਕਰ ਰੇਡ ਕੀਤਾ ਜਾਵੇ ਤਾਂ ਨਸ਼ਾ ਸਮੇਤ ਕਾਬੂ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਕਤ ਜਗ੍ਹਾ ’ਤੇ ਰੇਡ ਕੀਤੀ ਗਈ ਅਤੇ ਤਿੰਨਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ, ਇਕ ਦੇਸੀ ਕੱਟਾ 315 ਬੋਰ ਪਿਸਟਲ ਸਮੇਤ 2 ਰੌਂਦ ਜਿੰਦਾ ਬਰਾਮਦ ਹੋਏ। ਜਿਸ ’ਤੇ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਫ਼ਿਰੋਜ਼ਪੁਰ ਰੋਡ, ਫ਼ਰੀਦਕੋਟ ਵਿਖੇ ਸ਼ਮਸ਼ਾਨ ਘਾਟ ਨਜ਼ਦੀਕ ਸ਼ਗਨਦੀਪ ਸਿੰਘ ਪੁੱਤਰ ਰਾਵਲ ਸਿੰਘ ਤੇ ਸ਼ੀਤਲ ਸਿੰਘ ਪੁੱਤਰ ਵਿਜੇ ਸਿੰਘ ਵਾਸੀ ਮਾਨਸਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਨ੍ਹਾਂ ਪਾਸੋਂ 25 ਗ੍ਰਾਮ ਹੈਰੋਇਨ ਤੇ ਇਕ ਕੰਪਿਊਟਰ ਕੰਡਾ ਬਰਾਮਦ ਕੀਤੇ ਗਏ। ਜਿਸ ’ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦਾ ਛੇਵੀਂ ਵਾਰ ਪ੍ਰਧਾਨ ਬਣਾਉਣ ’ਤੇ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਵਿਦਿਆਰਥੀ ਕਰਨਜੀਤ ਸਿੰਘ ਨੇ ਰਾਜ ਪੱਧਰੀ ਸਰਕਲ ਕਬੱਡੀ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ
Ad Position 24