ਫ਼ਰੀਦਕੋਟ ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਜਾਰੀ
ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਯੋਗਤਾ ਮਿਤੀ 01. 01.
ਕ
ਕਲਾਲਵਾਲਾ ਵਿਖੇ ਲੋਕਾਂ ਨੂੰ ਮਿਲਦੇ ਸਾਬਕਾ ਵਿਧਾਇਕ ਸਿੱਧੂ। ਤਸਵੀਰ: ਪ੍ਰਿੰਸ ਗਰਗ
22-11-2026
ਫ਼ਰੀਦਕੋਟ, 21 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਯੋਗਤਾ ਮਿਤੀ 01.01.2027 ਦੇ ਆਧਾਰ ’ਤੇ ਵਿਸ਼ੇਸ਼ ਸਰਸਰੀ ਸੁਧਾਈ ਦੀ ਪ੍ਰਕਿਰਿਆ ਚੱਲ ਰਹੀ ਹੈ। ਸ਼ਡਿਊਲ ਅਨੁਸਾਰ ਮਿਤੀ 12.11.2026 ਨੂੰ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਕੀਤੀ ਗਈ। ਇਸ ਉਪਰੰਤ ਮਿਤੀ 12.11.2026 ਤੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਹ ਦਾਅਵੇ ਤੇ ਇਤਰਾਜ਼ ਮਿਤੀ 11.12.2026 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਮਿਤੀ 28.12.2026 ਤੱਕ ਇਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਦਾਅਵੇ ਤੇ ਇਤਰਾਜ਼ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਵੋਟਰਾਂ / ਨਾਗਰਿਕਾਂ / ਰਾਜਨੀਤਿਕ ਪਾਰਟੀਆਂ ਪਾਸੋਂ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਚੋਣ ਪ੍ਰਕਿਰਿਆ ਦੇ ਹਰੇਕ ਸਟੈੱਪ ’ਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਿਲ ਕੀਤਾ ਜਾਵੇ ਤਾਂ ਜੋ ਚੋਣ ਪ੍ਰਕਿਰਿਆ ਵਿਚ ਪਾਰਦਰਸ਼ਤਾ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਹਨਾਂ ਹਦਾਇਤਾਂ ਤਹਿਤ ਮਿਤੀ 12.11.2026 ਤੋਂ ਮਿਤੀ 19.11.2026 ਤੱਕ ਦੇ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦੇ ਫਾਰਮ ਨੰ. 09, 10, 11, 11-ਏ ਅਤੇ 11-ਬੀ ਦੀਆਂ ਲਿਸਟਾਂ ਮਿਤੀ 20.11.2026 ਨੂੰ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਪਣੇ-ਆਪਣੇ ਵਿਧਾਨ ਸਭਾ ਚੋਣ ਹਲਕੇ ਵਿਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰਦਾਨ ਕੀਤੀਆਂ ਗਈਆਂ। ਇਸੇ ਤਰ੍ਹਾਂ ਹੀ ਮਿਤੀ 11.1 2.2026 ਤੱਕ ਪ੍ਰਾਪਤ ਹੋਣ ਵਾਲੇ ਸਮੂਹ ਦਾਅਵੇ ਤੇ ਇਤਰਾਜ਼ਾਂ ਦੀਆਂ ਲਿਸਟਾਂ ਰਾਜਨੀਤਿਕ ਪਾਰਟੀਆਂ ਨੂੰ ਸਪਲਾਈ ਕੀਤੀਆਂ ਜਾਣਗੀਆਂ। ਵੋਟਰ/ਨਾਗਰਿਕ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ/ਸੁਝਾਅ/ਸ਼ਿਕਾਇਤ ਲਈ ਟੋਲ ਫਰੀ ਨੰਬਰ 1950 ’ਤੇ ਸੰਪਰਕ ਕਰ ਸਕਦੇ ਹਨ ਜਾਂ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ, ਫਰੀਦਕੋਟ ਜਾਂ ਆਪਣੇ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਪਹੁੰਚ ਸਕਦੇ ਹਨ।