21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਮੁਬਾਰਕਾਂ

ਜੈਤੋ, 21 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਵਿਧਾਨ ਸਭਾ ਹਲਕਾ ਜੈਤੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁਬਾਰਕਬਾਦ ਦਿੰਦਿਆਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੂਬਾ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਐਸ.

Ad Position 21
No active advertisement
ਅਜੀਤ ਡੈਸਕ 22-11-2026
ਜੈਤੋ, 21 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਵਿਧਾਨ ਸਭਾ ਹਲਕਾ ਜੈਤੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁਬਾਰਕਬਾਦ ਦਿੰਦਿਆਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੂਬਾ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਅਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ, ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਸਰਕਲ ਚੰਦਭਾਨ ਬਲਵੰਤ ਸਿੰਘ ਬਰਾੜ ਕਰੀਰਵਾਲੀ, ਰਾਜਪਾਲ ਸਿੰਘ ਬਰਾੜ ਰਾਮੂਵਾਲਾ, ਅਮਨਪ੍ਰੀਤ ਸਿੰਘ ਢਿੱਲੋਂ ਪਾਲੀ ਚੇਅਰਮੈਨ, ਨਿਰਮਲ ਸਿੰਘ ਵੜਿੰਗ, ਗੁਰਤੇਗਪਾਲ ਸਿੰਘ ਸੀਰਾ ਬਰਾੜ, ਜਸਪਾਲ ਸਿੰਘ ਕਾਂਟਾ, ਜਰਨਲ ਕੌਂਸਲ ਮੈਂਬਰ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਹਰਚਰਨ ਸਿੰਘ ਬਾਠ ਕਰੀਰਵਾਲੀ, ਕੁਲਵੰਤ ਸਿੰਘ ਬਰਾੜ ਰੋੜੀਕਪੂਰਾ, ਗੁਰਮੀਤ ਸਿੰਘ ਬਰਾੜ ਜੈਤੋ, ਸਿਕੰਦਰ ਸਿੰਘ ਗਿੱਲ, ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਜੱਗਾ ਸੰਧੂ ਚੈਨਾ, ਇਕਬਾਲ ਸਿੰਘ ਗੁਰੂ ਕੀ ਢਾਬ, ਜਗਮੀਤ ਸਿੰਘ ਬਰਾੜ ਚੈਨਾ, ਭਿੰਦਰ ਸਿੰਘ ਬਰਾੜ ਚੈਨਾ, ਬਲਤੇਜ ਸਿੰਘ ਚਹਿਲ, ਗੁਰਪ੍ਰੀਤ ਸਿੰਘ ਬਰਾੜ ਰਾਮੂਵਾਲਾ, ਗਗਨ ਮਾਨ ਰਾਮੂਵਾਲਾ ਬਲਵਿੰਦਰ ਸਿੰਘ ਠੇਕੇਦਾਰ, ਮੇਜਰ ਸਿੰਘ ਗੋਂਦਾਰਾ ਰਾਮੂਵਾਲਾ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਸਵਿੰਦਰ ਸਿੰਘ ਭਾਊ, ਸੁਖਮੰਦਰ ਸਿੰਘ ਜੈਤੋ, ਬਿੱਟੂ ਸਰਪੰਚ ਦਲ ਸਿੰਘ ਵਾਲਾ, ਲਾਭ ਸਿੰਘ ਸਰਪੰਚ ਕਰੀਰਵਾਲੀ, ਗੁਰਮੀਤ ਸਿੰਘ ਬਰਾੜ ਕਰੀਰਵਾਲੀ ਸਮੇਤ ਹੋਰ ਆਗੂਆਂ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਵਧਾਈ ਅਗਲੀ ਖ਼ਬਰ ਅੱਠ ਵਿਦਿਆਰਥਣਾਂ ਨੇ ਤਿੰਨ-ਰੋਜ਼ਾ ਕੁਦਰਤ ਕੈਂਪ ’ਚ ਕੀਤੀ ਸ਼ਮੂਲੀਅਤ
Ad Position 24