‘ਸ੍ਰੀ ਸ਼ਿਆਮ ਯੁਵਾ ਵੈੱਲਫ਼ੇਅਰ ਸੁਸਾਇਟੀ’ ਦੇ ਅਹੁਦੇਦਾਰ ਸਨਮਾਨਿਤ
ਕੋਟਕਪੂਰਾ, 21 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸ੍ਰੀ ਸ਼ਿਆਮ ਪ੍ਰੇਮ ਧਾਮ ਵਿਖੇ ਸ੍ਰੀ ਸ਼ਿਆਮ ਜਨਮ ਉਤਸਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੀ ਸੰਸਥਾ ‘ਸ੍ਰੀ ਸ਼ਿਆਮ ਯੁਵਾ ਵੈੱਲਫੇਅਰ ਸੁਸਾਇਟੀ’ ਦੇ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ।
ਕੋਟਕਪੂਰਾ, 21 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸ੍ਰੀ ਸ਼ਿਆਮ ਪ੍ਰੇਮ ਧਾਮ ਵਿਖੇ ਸ੍ਰੀ ਸ਼ਿਆਮ ਜਨਮ ਉਤਸਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਅਤੇ ਸਮਾਜ ਸੇਵੀ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਵਾਲੀ ਸੰਸਥਾ ‘ਸ੍ਰੀ ਸ਼ਿਆਮ ਯੁਵਾ ਵੈੱਲਫੇਅਰ ਸੁਸਾਇਟੀ’ ਦੇ ਅਹੁਦੇਦਾਰਾਂ ਨੂੰ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਮੰਦਰ ਪ੍ਰਬੰਧਕ ਕਮੇਟੀ ਵਲੋਂ ਸੁਸਾਇਟੀ ਦੇ ਸਰਪ੍ਰਸਤ ਕਰਨ ਸਿੰਗਲਾ, ਚੰਦਰ ਗਰਗ ਅਤੇ ਸਰਗਰਮ ਮੈਂਬਰ ਜੌਨੀ ਮਹਿਤਾ ਤੇ ਮਾਨਵ ਅਗਰਵਾਲ ਨੂੰ ਬਾਬਾ ਸ਼ਿਆਮ ਦਾ ਯਾਦਗਾਰੀ ਚਿੰਨ੍ਹ ਭੇਟ ਕਰਕੇ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਨੇ ਮਿਲੇ ਸਨਮਾਨ ਲਈ ਸ੍ਰੀ ਸ਼ਿਆਮ ਪ੍ਰੇਮ ਧਾਮ ਦੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਸ਼ਿਆਮ ਦੇ ਦਰਬਾਰ ਵਿਚ ਸਨਮਾਨਿਤ ਹੋਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸਮਾਗਮ ਆਪਸੀ ਭਾਈਚਾਰੇ, ਸੇਵਾ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਭਵਿੱਖ ਵਿਚ ਵੀ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।